Tamilnadu Road Accident: ਕੇਰਲਾ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚ ਭਾਰੀ ਟੱਕਰ, 19 ਦੀ ਮੌਤ, ਕਈ ਜ਼ਖਮੀ

tamilnadu-kerala-roadways-bus-container-truck-accident

Tamilnadu Road Accident: Tamilnadu ਦੇ ਤਿਰੂਪੁਰ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ। ਅਵਿਨਾਸ਼ੀ ਸ਼ਹਿਰ ਦੇ ਨੇੜੇ ਕੇਰਲਾ ਸਟੇਟ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (KSRTC) ਦੀ ਬੱਸ ਅਤੇ ਕੰਟੇਨਰ ਟਰੱਕ ਵਿਚਕਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ 19 ਲੋਕਾਂ ਦੀ ਮੌਤ ਹੋ ਗਈ। ਬੱਸ ਕਰਨਾਟਕ ਦੇ ਬੈਂਗਲੁਰੂ ਤੋਂ ਕੇਰਲਾ ਦੇ ਏਰਨਾਕੁਲਮ ਜਾ ਰਹੀ ਸੀ। ਬਹੁਤ ਸਾਰੇ ਲੋਕ ਜ਼ਖਮੀ ਹਨ, ਜਿਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਅਵਿਨਾਸ਼ੀ ਡਿਪਟੀ ਤਹਿਸੀਲਦਾਰ ਨੇ ਦੱਸਿਆ ਕਿ ਬੱਸ ਵਿਚ 48 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 14 ਆਦਮੀ ਅਤੇ 5 ਔਰਤਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਕੇਰਲ ਦੇ ਟਰਾਂਸਪੋਰਟ ਮੰਤਰੀ A. K. Saseendran ਨੇ ਕਿਹਾ ਕਿ ਮਾਰੇ ਗਏ ਅਤੇ ਜ਼ਖਮੀਆਂ ਵਿਚੋਂ ਬਹੁਤੇ ਪਲਕੱਕੜ, ਤ੍ਰਿਸੂਰ ਅਤੇ ਏਰਨਾਕੁਲਮ ਦੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਟਰੱਕ ਗਲਤ ਦਿਸ਼ਾ ਵੱਲ ਖੜ੍ਹਾ ਸੀ।