ਦੇਸ਼

ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੀਂਹ ਤੇ ਬਰਫਬਾਰੀ ਕਰਕੇ ਤਾਪਮਾਨ ‘ਚ ਕਾਫੀ ਗਿਰਾਵਟ

ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਸ਼ ਤੇ ਬਰਫਬਾਰੀ ਕਰਕੇ ਤਾਪਮਾਨ ‘ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਬਾਰਸ਼ ਕਾਰਨ ਦਿੱਲੀ ਦੀ ਹਵਾ ‘ਚ ਵੀ ਕੁਝ ਸੁਧਾਰ ਹੋਇਆ ਹੈ। ‘ਬੇਹੱਦ ਖ਼ਰਾਬ’ ਹਵਾ ਦੀ ਗੁਣਵੱਤਾ ਹੁਣ ‘ਸਧਾਰਨ’ ‘ਚ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਅੱਜ ਵੀ ਸਾਰਾ ਦਿਨ ਬਾਰਸ਼ ਹੋਣ ਦਾ ਅਨੁਮਾਨ ਹੈ। ਵਿਭਾਗ ਵੱਲੋਂ ਦਿੱਲੀ ਦਾ ਤਾਪਮਾਨ 13 ਡਿਗਰੀ ਦਰਜ ਕੀਤਾ ਗਿਆ ਹੈ।

ਜਿੱਥੇ ਬਾਰਸ਼ ਨੇ ਹਵਾ ਦੀ ਗੁਣਵੱਤਾ ‘ਚ ਸੁਧਾਰ ਕੀਤਾ ਹੈ, ਉੱਥੇ ਹੀ ਆਮ ਲੋਕਾਂ ਨੂੰ ਆਉਣ-ਜਾਣ ‘ਚ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਕਈ ਥਾਂਵਾਂ ‘ਤੇ ਪਾਣੀ ਭਰ ਜਾਣ ਕਾਰਨ ਇੱਕ ਵਾਰ ਫੇਰ ਪ੍ਰਸਾਸ਼ਨ ਦੀ ਪੋਲ ਖੁੱਲ੍ਹ ਗਈ।

ਉਧਰ ਇਸ ਮੀਂਹ ਨੇ ਕਈ ਖੇਤਰਾਂ ‘ਚ ਕਿਸਾਨਾਂ ਦੇ ਚਿਹਰੇ ‘ਤੇ ਮੁਸਕੁਰਾਹਟ ਲਿਆਂਦੀ ਹੈ। ਇਸ ਮੀਂਹ ਦਾ ਫਸਲ ਨੂੰ ਕਾਫੀ ਫਾਇਦਾ ਹੋਵੇਗਾ ਪਰ ਜਿਨ੍ਹਾਂ ਜ਼ਿਲ੍ਹਿਆਂ ‘ਚ ਲੋੜ ਤੋਂ ਜ਼ਿਆਦਾ ਮੀਂਹ ਤੇ ਗੜ੍ਹੇਮਾਰੀ ਹੋਈ ਹੈ, ਉਸ ਨਾਲ ਫਸਲਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਕਣਕਾਂ ਤੋਂ ਇਲਾਵਾ ਇਸ ਬਾਰਸ਼ ਨਾਲ ਸਰ੍ਹੋਂ ਦੀ ਫਸਲ ਨੂੰ ਖਾਸਾ ਨੁਕਸਾਨ ਹੈ।

ਬੀਤੇ ਦਿਨੀਂ ਪੰਜਾਬ ਦੇ ਮਲੇਰਕੋਟਲਾ ‘ਚ ਭਾਰੀ ਗੜ੍ਹੇਮਾਰੀ ਨੇ ਫਸਲ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ। ਉਧਰ ਮੱਧ ਪ੍ਰਦੇਸ਼ ‘ਚ ਵੀ ਗੜ੍ਹੇਮਾਰੀ ਨਾਲ ਹਾੜੀ ਦੀ ਫਸਲ ਨੂੰ ਨੁਕਾਸਨ ਹੋ ਸਕਦਾ ਹੈ।

ਹਿਮਾਚਲ ‘ਚ ਹੋਈ ਬਰਫਬਾਰੀ ਦਾ ਨਜ਼ਾਰਾ ਦੇਖਣ ਵਾਲਾ ਸੀ। ਸੈਲਾਨੀਆਂ ਨੇ ਇਸ ਬਰਫਬਾਰੀ ਨੂੰ ਜਿੱਥੇ ਖੂਬ ਐਂਜੁਆਏ ਕੀਤਾ, ਉਥੇ ਹੀ ਇਸ ਬਰਫਬਾਰੀ ਨੇ ਸਥਾਨਕ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਠੰਢ ਦੇ ਵਧਣ ਨਾਲ ਲੋਕਾਂ ਨੂੰ ਅੱਗ ਦਾ ਸਹਾਰਾ ਲੈਣਾ ਪੈ ਰਿਹਾ ਹੈ। ਮੌਸਮ ਦੇ ਖ਼ਰਾਬ ਹੋਣ ਕਾਰ ਕੁਝ ਟ੍ਰੇਨਾਂ ਵੀ ਦੇਰੀ ਨਾਲ ਚਲ ਰਹੀਆਂ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago