Delhi Fire News: ਦਿੱਲੀ ਦੇ ਟਿਕਰੀ ਬਾਰਡਰ ਤੇ ਸਥਿਤ ਇਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ

terrible-fire-broke-out-in-a-warehouse-in-delhi

Delhi Fire News: ਉੱਤਰੀ ਦਿੱਲੀ ਦੇ ਟਿਕਰੀ ਬਾਰਡਰ ਖੇਤਰ ‘ਚ ਬੁੱਧਵਾਰ ਨੂੰ ਇਕ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਲਈ ਕਰੀਬ 30 ਫਾਇਰ ਬ੍ਰਿਗੇਡ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਵਿਭਾਗ ਦੇ ਸੂਤਰਾਂ ਅਨੁਸਾਰ ਅੱਗ ਅੱਜ ਯਾਨੀ ਬੁੱਧਵਾਰ ਤੜਕੇ ਕਰੀਬ 2.30 ਵਜੇ ਲੱਗੀ ਅਤੇ ਹਾਲੇ ਤੱਕ ਇਸ ‘ਚ ਕਿਸੇ ਦੇ ਹਤਾਹਤ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਅੱਗ ਲੱਗਣ ਕਾਰਨ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ। ਅੱਗ ਲੱਗਣ ਦੇ ਕਾਰਨ ਦਾ ਹਾਲੇ ਤੱਕ ਖੁਲਾਸਾ ਨਹੀਂ ਹੋ ਸਕਿਆ ਹੈ।

terrible-fire-broke-out-in-a-warehouse-in-delhi

ਦੱਸਣਯੋਗ ਹੈ ਕਿ ਪਿਛਲੇ ਇਕ ਸਾਲ ਦੌਰਾਨ ਦਿੱਲੀ ‘ਚ ਅੱਗ ਦੀਆਂ ਕਈ ਵੱਡੀਆਂ ਘਟਨਾਵਾਂ ਹੋਈਆਂ ਹਨ, ਜਿਸ ‘ਚ ਕਰੀਬ 100 ਲੋਕਾਂ ਦੀ ਜਾਨ ਜਾ ਚੁਕੀ ਹੈ। ਇਸ ‘ਚ ਅਨਾਜ ਮੰਡੀ ‘ਚ ਲੱਗੀ ਅੱਗ ‘ਚ 45 ਤੋਂ ਵਧ ਲੋਕਾਂ ਦੀ ਜਾਨ ਚੱਲੀ ਗਈ ਸੀ। ਉੱਥੇ ਹੀ ਕਰੋਲ ਬਾਗਲ ਦੇ ਅਰਪਿਤ ਹੋਟਲ ‘ਚ ਲੱਗੀ ਅੱਗ ‘ਚ ਕਈ ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਇਸ ਇਲਾਕਿਆਂ ‘ਚ ਹੋਟਲਾਂ ਲਈ ਨਵੇਂ ਨਿਯਮ ਬਣਾਏ ਗਏ ਹਨ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ