ਸ੍ਰੀਨਗਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਅੱਤਵਾਦੀ ਮਾਰਿਆ ਗਿਆ

Terrorist killed in encounter with security forces in Srinagar

ਪਿਛਲੇ ਕਈ ਘੰਟਿਆਂ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਹੈ ਕਿ ਇਸ ਮੁਕਾਬਲੇ ਵਿਚ ਇੱਕ ਅੱਤਵਾਦੀ ਮਾਰਿਆ ਗਿਆ ਹੈ, ਜਿਸ ਦੀ ਪਛਾਣ ਅਜੇ ਪਤਾ ਨਹੀਂ ਹੋ ਸਕੀ ।

ਬੁੱਧਵਾਰ ਨੂੰ ਸੁਰੱਖਿਆ ਫ਼ੋਰਸਾਂ ਦੀ ਤਲਾਸ਼ ਅਤੇ ਘੇਰਾਬੰਦੀ ਮੁਹਿੰਮ ਦੌਰਾਨ ਸ਼ੁਰੂ ਹੋਏ ਮੁਕਾਬਲੇ ‘ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ।

ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫਲਜ਼ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਦੇ ਜਵਾਨਾਂ ਨੇ ਬੁੱਧਵਾਰ ਤੜਕੇ ਸ਼ਹਿਰ ਦੇ ਬਾਹਰੀ ਖੇਤਰ ਨੌਗਾਮ ਦੇ ਵਗੂਰਾ ‘ਚ ਸਾਂਝੇ ਰੂਪ ਨਾਲ ਤਲਾਸ ਅਤੇ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ।

ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ