ਫਿਰ ਵਧੀ ਪੈਟਰੋਲ-ਡੀਜ਼ਲ ਦੀ ਕੀਮਤ, ਜਾਣੋਂ ਕੀ ਹਨ ਨਵੇਂ ਰੇਟ

the price of petrol and diesel again increased

ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਅੱਜ ਡੀਜ਼ਲ ਦੀ ਕੀਮਤ ਵਿਚ ਵੱਧ ਤੋਂ ਵੱਧ 26 ਤੋਂ 28 ਪੈਸੇ ਦਾ ਵਾਧਾ ਹੋਇਆ ਹੈ, ਜਦਕਿ ਪੈਟਰੋਲ ਦੀ ਕੀਮਤ ਵਿਚ ਵੀ 27 ਤੋਂ 28 ਪੈਸੇ ਦਾ ਵਾਧਾ ਹੋਇਆ ਹੈ।

ਦਿੱਲੀ ਵਿਚ ਪੈਟਰੋਲ ਦੀ ਕੀਮਤ 97.50 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 88.23 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 103.63 ਰੁਪਏ ਅਤੇ ਡੀਜ਼ਲ ਦੀ ਕੀਮਤ 95.72 ਰੁਪਏ ਪ੍ਰਤੀ ਲੀਟਰ ਹੈ। ਇਕ ਮਹੀਨੇ ਵਿਚ 29ਵੀਂ ਵਾਰ ਵਾਹਨਾਂ ਦੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਕਰਨ ਤੋਂ ਬਾਅਦ ਮੰਗਲਵਾਰ ਨੂੰ ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਵੀਂਆਂ ਉੱਚਾਈਆਂ ਤੇ ਪਹੁੰਚ ਗਈਆਂ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ।

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਤੁਸੀਂ ਐੱਸਐੱਮਐੱਸ ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਵੈੱਬਸਾਈਟ ਦੇ ਅਨੁਸਾਰ, ਤੁਹਾਨੂੰ ਆਰ ਐੱਸ ਪੀ ਅਤੇ ਆਪਣਾ ਸਿਟੀ ਕੋਡ ਲਿਖਣਾ ਪਵੇਗਾ ਅਤੇ ਇਸ ਨੂੰ 9224992249 ਨੰਬਰ ਉੱਤੇ ਭੇਜਣਾ ਪਏਗਾ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐੱਲ ਦੀ ਵੈੱਬਸਾਈਟ ਤੋਂ ਪ੍ਰਾਪਤ ਕਰੋਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ