ਸੰਯੁਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਦੀ ਅਗਲੀ ਰਣਨੀਤੀ ਸਬੰਧੀ ਕੀਤੇ ਗਏ ਇਹ ਐਲਾਨ

These announcements were made by the United Kisan Morcha regarding the next strategy of the movement

ਹਰਿਆਣਾ-ਪੰਜਾਬ ਸਮੇਤ ਹੋਰਨਾ ਸੂਬਿਆਂ ਦੇ ਕਿਸਾਨ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਰਹੱਦਾਂ ‘ਤੇ ਡੱਟੇ ਹੋਏ ਹਨ। ਇਸ ਮੁੱਦੇ ਨੂੰ ਸੁਲਝਾਉਣ ਲਈ ਕਿਸਾਨ ਨੇਤਾਵਾਂ ਅਤੇ ਸਰਕਾਰ ਦਰਮਿਆਨ ਕਈ ਦੌਰ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤੱਕ ਕੋਈ ਹੱਲ ਨਹੀਂ ਮਿਲ ਸਕਿਆ। ਸੰਯੁਕਤ ਕਿਸਨ ਮੋਰਚਾ ਨੇ ਐਲਾਨ ਕੀਤਾ ਕਿ ਅੰਬੇਦਕਰ ਜੈਅੰਤੀ 14 ਅਪ੍ਰੈਲ ਨੂੰ ਦਿੱਲੀ ਦੀ ਸਰਹੱਦ ‘ਤੇ ਅੰਦੋਲਨ ਵਾਲੀਆਂ ਥਾਂਵਾਂ ‘ਤੇ ਹੀ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਲੱਖਾ ਸਿਧਾਣਾ ਵੀ ਆਪਣੇ ਸਮਰਥਕਾਂ ਨਾਲ ਮੁੜ ਤੋਂ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਲਈ ਪਹੁੰਚ ਰਿਹਾ ਹਾ।

ਫਸਲ ਐਮਐਸਪੀ ‘ਤੇ ਨਹੀਂ ਖਰੀਦੀ ਜਾ ਰਹੀ, ਇਥੋਂ ਤਕ ਕਿ ਦਿੱਲੀ ਦੀਆਂ ਅਨਾਜ ਮੰਡੀਆਂ ਵਿੱਚ ਵੀ ਐਮਐਸਪੀ ’ਤੇ ਖਰੀਦ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਰਾਜਸਥਾਨ ਸਰਕਾਰ ਨੂੰ ਛੱਡ ਕੇ, ਕੋਈ ਵੀ ਸਰਕਾਰ ਪੁਰਾਣੇ ਤਰੀਕੇ ਨਾਲ ਕਣਕ ਦੀ ਖਰੀਦ ਕਰੇ।

  • 10 ਅਪ੍ਰੈਲ ਨੂੰ ਕੇਐਮਪੀ-ਕੇਜੀਪੀ ਹਾਈਵੇ ਨੂੰ ਸਰਕਾਰ ਨੂੰ ਚੇਤਾਵਨੀ ਵਜੋਂ ਸਵੇਰੇ 8 ਵਜੇ ਤੋਂ ਅਗਲੇ ਦਿਨ ਸਵੇਰੇ 8 ਵਜੇ ਤੱਕ ਜਾਮ ਕੀਤਾ ਜਾਵੇਗਾ।
  • ਖਾਲਸਾ ਪੰਥ ਦਾ ਸਥਾਪਨਾ ਦਿਵਸ 13 ਅਪ੍ਰੈਲ ਨੂੰ ਦਿੱਲੀ ਦੇ ਕਿਸਾਨ -ਮੋਰਚਿਆਂ ਤੇ ਮਨਾਇਆ ਜਾਵੇਗਾ ਅਤੇ ਜਲ੍ਹਿਆਂਵਾਲਾ ਬਾਗ ਕਾਂਡ ਦੇ ਸ਼ਹੀਦਾਂ ਦੀ ਯਾਦ ਚ ਵੀ ਪ੍ਰੋਗਰਾਮ ਹੋਣਗੇ।
  • 18 ਅਪ੍ਰੈਲ ਨੂੰ ਇਸ ਅੰਦੋਲਨ ਵਿਚ ਸਥਾਨਕ ਲੋਕਾਂ ਦੀ ਸ਼ਮੂਲੀਅਤ ਅਤੇ ਸਮਰਪਣ ਦਾ ਸਨਮਾਨ ਕਰਦਿਆਂ ਸਾਰੇ ਮੋਰਚਿਆਂ ਤੇ ਸਥਾਨਕ ਲੋਕਾਂ ਦਾ ਸਨਮਾਨ ਕੀਤਾ ਜਾਵੇਗਾ। ਉਸ ਦਿਨ ਸਟੇਜ ਨੂੰ ਚਲਾਉਣ ਦੀ ਜ਼ਿੰਮੇਵਾਰੀ ਵੀ ਸਥਾਨਕ ਲੋਕਾਂ ਨੂੰ ਦਿੱਤੀ ਜਾਵੇਗੀ।
  • 20 ਅਪ੍ਰੈਲ ਨੂੰ ਧੰਨਾ ਭਗਤ ਦੇ ਜਨਮ ਦਿਹਾੜੇ ਤੇ ਉਨ੍ਹਾਂ ਦੀ ਪਿੰਡ ਧੋਆ ਕਲਾਂ ਤੋਂ ਮਿੱਟੀ ਦਿੱਲੀ ਦੇ ਮੋਰਚਿਆਂਤੇ ਲਿਆਂਦੀ ਜਾਵੇਗੀ ਅਤੇ ਉਨ੍ਹਾਂ ਦੀ ਯਾਦ ਵਿਚ ਟਿੱਕਰੀ ਬਾਰਡਰ ਤੇ ਪ੍ਰੋਗਰਾਮ ਹੋਣਗੇ।
  • 24 ਅਪ੍ਰੈਲ ਨੂੰ ਜਦੋਂ ਦਿੱਲੀ ਮੋਰਚੇ ਨੂੰ 150 ਦਿਨ ਪੂਰੇ ਹੋ ਰਹੇ ਹਨ, ਹਫ਼ਤੇ ਭਰ ਦੇ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾਣਗੇ ਜਿਸ ਵਿੱਚ ਕਿਸਾਨ, ਮਜ਼ਦੂਰਾਂ ਦੇ ਨਾਲ ਨਾਲ ਕਰਮਚਾਰੀ, ਵਿਦਿਆਰਥੀ, ਨੌਜਵਾਨ, ਕਾਰੋਬਾਰੀ ਅਤੇ ਹੋਰ ਜਥੇਬੰਦੀਆਂ ਨੂੰ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ।
  • ਅਪ੍ਰੈਲ ਦੇ ਆਖਰੀ ਹਫ਼ਤੇ ਵਿੱਚ ਦੇਸ਼ ਭਰ ਵਿੱਚ ਇਸ ਅੰਦੋਲਨ ਨੂੰ ਤੇਜ਼ ਕਰਨ ਦੀ ਯੋਜਨਾ ਨਾਲ, ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਵਾਲੀਆਂ ਜਥੇਬੰਦੀਆਂ ਦਾ ਇੱਕ ਰਾਸ਼ਟਰੀ ਪੱਧਰ ਤੇ ਕਨਵੈਨਸ਼ਨ ਕੀਤੀ ਜਾਵੇਗੀ।
  • ਵਿਚਾਰ-ਵਟਾਂਦਰੇ ਤੋਂ ਬਾਅਦ ਮੋਰਚੇ ਦੀ ਅਗਲੀ ਬੈਠਕ ਵਿਚ ਸੰਸਦ ਮਾਰਚ ਦੀ ਨਿਰਧਾਰਤ ਮਿਤੀ ਦਾ ਐਲਾਨ ਕੀਤਾ ਜਾਵੇਗਾ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ