ਤੀਰਥ ਰਾਵਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ , ਭਾਜਪਾ ਅੱਜ ਲਵੇਗਾ ਨਵੇਂ CM ਬਾਰੇ ਫੈਸਲਾ

Tirth-Rawat-resigns-as-CMTirth-Rawat-resigns-as-CM

ਉਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਭਾਰਤੀ ਜਨਤਾ ਪਾਰਟੀ ਦੀ ਸੂਬਾ ਇਕਾਈ ਨੇ ਸ਼ਨੀਵਾਰ ਨੂੰ ਸੂਬਾ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਆਪਣੀ ਵਿਧਾਨ ਸਭਾ ਪਾਰਟੀ ਦੀ ਇਕ ਮਹੱਤਵਪੂਰਨ ਬੈਠਕ ਬੁਲਾਈ ਹੈ। 

ਇਸ ਬੈਠਕ ਵਿੱਚ ਨਵੇਂ ਮੁੱਖ ਮੰਤਰੀ ਦੇ ਨਾਮ ਬਾਰੇ ਵਿਚਾਰ ਵਟਾਂਦਰੇ ਕੀਤੇ ਜਾ ਸਕਦੇ ਹਨ। ਤੀਰਥ ਸਿੰਘ ਰਾਵਤ ਜੋ ਆਪਣੇ ਤਿੰਨ ਦਿਨਾਂ ਦਿੱਲੀ ਦੌਰੇ ਤੋਂ ਵਾਪਸ ਪਰਤ ਆਏ ਹਨ, ਨੇ ਰਾਜ ਵਿੱਚ ਲੀਡਰਸ਼ਿਪ ਤਬਦੀਲੀ ਦੀਆਂ ਸਖ਼ਤ ਅਟਕਲਾਂ ਦੇ ਵਿਚਕਾਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਸੂਬੇ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਰਾਜਪਾਲ ਨੂੰ ਅਸਤੀਫਾ ਸੌਂਪ ਦਿੱਤਾ ਹੈ। ਭਾਜਪਾ ਦੀ ਵਿਧਾਇਕ ਦਲ ਦੀ ਅੱਜ ਮੀਟਿੰਗ ਸੱਦੀ ਗਈ ਹੈ ,ਜਿਸ ਵਿੱਚ ਨਵੇਂ ਮੁੱਖ ਮੰਤਰੀ ਦੀ ਚੋਣ ਕੀਤੀ ਜਾ ਸਕਦੀ ਹੈ।

ਉੱਤਰਾਖੰਡ ਦਾ ਮੁੱਖ ਮੰਤਰੀ ਥਾਪਿਆ ਸੀ। ਇਸ ਅਹੁਦੇਤੇ ਬਣੇ ਰਹਿਣ ਲਈ ਰਾਵਤ ਨੂੰ 6 ਮਹੀਨਿਆਂ ਦੇ ਅੰਦਰ ਜ਼ਿਮਨੀ ਚੋਣ ਜਿੱਤਣੀ ਜ਼ਰੂਰੀ ਸੀ ਪਰ ਚੋਣ ਕਮਿਸ਼ਨ ਦੇ ਜ਼ਿਮਨੀ ਚੋਣ ਕਰਵਾਉਣ ਤੋਂ ਕੀਤੀ ਜਾ ਰਹੀ ਨਾਂਹਨੁੱਕਰ ਕੀਤੇ ਜਾਣ ਕਾਰਨ ਰਾਵਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ