ਅੱਜ ਕਿਸਾਨ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕਰਨਗੇ, ਕਿਸਾਨ ਸਰਹੱਦਾਂ ‘ਤੇ ਸ਼ਹੀਦ ਦਾ ਜਸ਼ਨ ਮਨਾ ਰਹੇ ਹਨ।

Today,-farmers-will-pay-homage-to-Shaheed-Bhagat-Singh-and-his-comrades,

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 4  ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਅਜਿਹੇ ‘ਚ ਅੱਜ ਦਿੱਲੀ ਬਾਰਡਰ ‘ਤੇ ਕਿਸਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਣਗੇ। ਸ਼ਹੀਦੀ ਦਿਹਾੜਾ ਮਨਾਉਣ ਲਈ ਪੰਜਾਬ ਤੋਂ ਵੱਡੀ ਗਿਣਤੀ ਨੌਜਵਾਨ ਦਿੱਲੀ ਬਾਰਡਰ ਤੋਂ ਪਹੁੰਚੇ ਹਨ।

ਅੱਜ ਦੇ ਦਿਨ ਅੰਦੋਲਨ ਦਾ ਮੰਚ ਨੌਜਵਾਨਾਂ ਨੂੰ ਸਮਰਪਿਤ ਹੋਵੇਗਾ। ਸਰਦਾਰ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਦਾ ਇਹ ਸ਼ਹੀਦੀ ਦਿਵਸ ਹੈ। ਇਸ ਦਿਨ ਲੜਕੀਆਂ ਨੂੰ ਪੀਲੀ ਚੁੰਨੀ ਤੇ ਪੀਲੀ ਪੱਗ ਬੰਨ੍ਹ ਕੇ ਆਉਣ ਦਾ ਸੱਦਾ ਦਿੱਤਾ ਗਿਆ ਹੈ।

ਪੰਜਾਬ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਮੋਟਰ -ਸਾਇਕਲਾਂ, ਟ੍ਰੈਕਟਰ-ਟਰਾਲੀਆਂ ਤੇ ਸਵਾਰ ਹੋ ਕੇ ਪੀਲੇ ਪਰਨੇ ਬੰਨ੍ਹ ਕੇ ਦੇਸ਼ ਦੇ ਬਹਾਦਰ ਸਪੂਤਾਂ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਅੱਜ ਦਿੱਲੀ ਦੇ ਬਾਰਡਰਾਂ ‘ਤੇ ਪਹੁੰਚੇ ਹਨ। ਉੱਥੇ ਹੀ ਸੰਗਰੂਰ ‘ਚ ਨੌਜਵਾਨ ਸ਼ਹੀਦ ਊਧਮ ਸਿੰਘ ਸਮਾਰਕ ਤੋਂ ਪਵਿੱਤਰ ਮਿੱਟੀ ਲੈ ਕੇ ਟਿੱਕਰੀ ਬਾਰਡਰ ਲਈ ਰਵਾਨਾ ਹੋਏ ਹਨ। ਕਿਸਾਨ 26 ਮਾਰਚ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਸਾਰਿਆਂ ਨੂੰ ਸਹਿਯੋਗ ਦੀ ਅਪੀਲ ਕਰ ਰਹੇ ਹਨ।

ਇਸ ਵਾਰ ਪੂਰਾ ਦਿਨ ਭਾਰਤ ਬੰਦ ਹੋਵੇਗਾ। 28 ਮਾਰਚ ਨੂੰ ਹੋਲੀ ਵਾਲੇ ਦਿਨ ਖੇਤੀ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਜਾਂਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਤੇ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ। ਓਧਰ ਸਰਕਾਰ ਆਪਣੀ ਜ਼ਿਦ ‘ਤੇ ਕਾਇਮ ਹੈ ਕਿ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ