ਦੇਸ਼

ਕਿਸਾਨ ਅੰਦੋਲਨ ਦਾ ਅੱਜ 135ਵਾਂ ਦਿਨ , ਕਿਸਾਨਾਂ ਨੇ 24 ਘੰਟੇ ਲਈ KMP ਹਾਈਵੇ ਕੀਤਾ ਜਾਮ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੀਰਵਾਰ ਨੂੰ 135 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ।  ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨ ਮੋਰਚੇ ਦੀ ਲਹਿਰ ਨੂੰ ਤੇਜ਼ ਕਰਨ ਲਈ KMP ਹਾਈਵੇ ਨੂੰ ਅੱਜ 24 ਘੰਟੇ ਲਈ ਜਾਮ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਇਸ ਜਾਮ ‘ਚ ਐਮਰਜੈਂਸੀ ਸੇਵਾਵਾਂ ਵਾਹਨ ਜਿਵੇਂ ਕਿ ਐਂਬੂਲੈਂਸਾਂ, ਵਿਆਹ ਦੀਆਂ ਗੱਡੀਆਂ, ਜ਼ਰੂਰੀ ਵਸਤਾਂ ਦੇ ਵਾਹਨਾਂ ਨੂੰ ਲੰਘਣ ਦੀ ਛੋਟ ਦਿੱਤੀ ਗਈ ਹੈ।

ਕਿਸਾਨਾਂ ਵੱਲੋਂ ਅੱਜ ਕੇਐਮਪੀ-ਕੇਜੀਪੀ ਹਾਈਵੇ ਨੂੰ ਸਵੇਰੇ 8 ਵਜੇ ਤੋਂ ਅਗਲੇ ਦਿਨ ਸਵੇਰੇ 8 ਵਜੇ ਤੱਕ ਜਾਮ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਹੁਣ ਕੁੰਡਲੀ – ਮਨੇਸਰ – ਪਲਵਲ ( ਕੇਐਮਪੀ ) ਐਕਸਪ੍ਰੈਸ ਵੇਅ ‘ਤੇ 24 ਘੰਟੇ ਬੰਦ ਦਾ ਐਲਾਨ ਕੀਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਕੰਪਨੀਆਂ 6 ਡੀਐਸਪੀ ਸਮੇਤ 17 ਇੰਸਪੈਕਟਰਾਂ ਦੇ ਇਸ਼ਾਰੇ ‘ਤੇ ਕੰਮ ਕਰਨਗੀਆਂ। ਕਿਹਾ ਜਾ ਰਿਹਾ ਹੈ ਕਿ ਜਾਮ ਦੌਰਾਨ ਸੁਰੱਖਿਆ ਪ੍ਰਣਾਲੀ ਨੂੰ ਖ਼ਰਾਬ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਮੇਂ ਦੌਰਾਨ ਕੇਐਮਪੀ ਤੋਂ ਨਾ ਲੰਘਣ।

ਖਾਲਸਾ ਪੰਥ ਦਾ ਸਥਾਪਨਾ ਦਿਵਸ 13 ਅਪ੍ਰੈਲ ਨੂੰ ਦਿੱਲੀ ਦੇ ਕਿਸਾਨ -ਮੋਰਚਿਆਂ ‘ਤੇ ਮਨਾਇਆ ਜਾਵੇਗਾ ਅਤੇ ਜਲ੍ਹਿਆਂਵਾਲਾ ਬਾਗ ਕਾਂਡ ਦੇ ਸ਼ਹੀਦਾਂ ਦੀ ਯਾਦ ‘ਚ ਵੀ ਪ੍ਰੋਗਰਾਮ ਹੋਣਗੇ। ‘ਸੰਵਿਧਾਨ ਬਚਾਓ’ ਦਿਵਸ ਅਤੇ ‘ਕਿਸਾਨ ਬਹੁਜਨ ਏਕਤਾ ਦਿਵਸ’ 14 ਅਪ੍ਰੈਲ ਨੂੰ ਮਨਾਇਆ ਜਾਵੇਗਾ। ਇਸ ਦਿਨ ਸੰਯੁਕਤ ਕਿਸਾਨ ਮੋਰਚਾ ਦੇ ਸਾਰੇ ਮੰਚ ਬਹੁਜਨ ਸਮਾਜ ਦੇ ਅੰਦੋਲਨਕਾਰੀ ਚਲਾਉਣਗੇ ਅਤੇ ਸਾਰੇ ਬੁਲਾਰੇ ਵੀ ਬਹੁਜਨ ਹੋਣਗੇ।

ਸਟੇਜ ਨੂੰ ਚਲਾਉਣ ਦੀ ਜ਼ਿੰਮੇਵਾਰੀ ਵੀ ਸਥਾਨਕ ਲੋਕਾਂ ਨੂੰ ਦਿੱਤੀ ਜਾਵੇਗੀ। 20 ਅਪ੍ਰੈਲ ਨੂੰ ਧੰਨਾ ਭਗਤ ਦੇ ਜਨਮ ਦਿਹਾੜੇ ‘ਤੇ ਉਨ੍ਹਾਂ ਦੀ ਪਿੰਡ ਧੋਆ ਕਲਾਂ ਤੋਂ ਮਿੱਟੀ ਦਿੱਲੀ ਦੇ ਮੋਰਚਿਆਂ’ ਤੇ ਲਿਆਂਦੀ ਜਾਵੇਗੀ ਅਤੇ ਉਨ੍ਹਾਂ ਦੀ ਯਾਦ ਵਿਚ ਟਿੱਕਰੀ ਬਾਰਡਰ ‘ਤੇ ਪ੍ਰੋਗਰਾਮ ਹੋਣਗੇ।

24 ਅਪ੍ਰੈਲ ਨੂੰ ਜਦੋਂ ਦਿੱਲੀ ਮੋਰਚੇ ਨੂੰ 150 ਦਿਨ ਪੂਰੇ ਹੋ ਰਹੇ ਹਨ ਤਾਂ ਹਫ਼ਤੇ ਭਰ ਦੇ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾਣਗੇ ,ਜਿਸ ਵਿੱਚ ਕਿਸਾਨ, ਮਜ਼ਦੂਰਾਂ ਦੇ ਨਾਲ ਨਾਲ ਕਰਮਚਾਰੀ, ਵਿਦਿਆਰਥੀ, ਨੌਜਵਾਨ, ਕਾਰੋਬਾਰੀ ਅਤੇ ਹੋਰ ਜਥੇਬੰਦੀਆਂ ਨੂੰ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ। ਅਪ੍ਰੈਲ ਦੇ ਆਖਰੀ ਹਫ਼ਤੇ ਵਿੱਚ ਦੇਸ਼ ਭਰ ਵਿੱਚ ਇਸ ਅੰਦੋਲਨ ਨੂੰ ਤੇਜ਼ ਕਰਨ ਦੀ ਯੋਜਨਾ ਨਾਲ ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਵਾਲੀਆਂ ਜਥੇਬੰਦੀਆਂ ਦਾ ਇੱਕ ਰਾਸ਼ਟਰੀ ਪੱਧਰ ਤੇ ਕਨਵੈਨਸ਼ਨ ਕੀਤੀ ਜਾਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago