ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਪੁਲਿਸ ਵਲੋਂ ਕੀਤੇ ਗਏ ਟੂਲਕਿੱਟ ਮਾਮਲੇ ਦੇ ਕਈ ਵੱਡੇ ਖੁਲਾਸੇ

Toolkit-case-several-major-revelations-made-by-delhi-police-after-disha-ravis-arrest

ਕਿਸਾਨ ਅੰਦੋਲਨ ਦੇ ਮੁੱਦੇ ਨੂੰ ਹਥਿਆਰ ਬਣਾ ਕੇ ਦੇਸ਼ ਨੂੰ ਬਦਨਾਮ ਕਰਨ ਅਤੇ ਮਾਹੌਲ ਖਰਾਬ ਕਰਨ ਲਈ ਬਣਾਈ ਗਈ Toolkit ਵਿਚ Delhi Police ਨੇ ਇਸ ਨੂੰ ਤਿਆਰ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸ ਕੇਸ ਵਿਚ ਦਿਸ਼ਾ ਰਵੀ ਦੀ ਗਿ੍ਰਫ਼ਤਾਰੀ ਹੋ ਚੁੱਕੀ ਹੈ ਅਤੇ 2 ਹੋਰ ਲੋਕਾਂ ਦੀ ਭਾਲ ਜਾਰੀ ਹੈ।

ਇਸ ਟੂਲਕਿੱਟ ’ਚ ਗਲਤ ਜਾਣਕਾਰੀਆਂ ਦਿੱਤੀਆਂ ਗਈਆਂ ਹਨ। Delhi Police ਮੁਤਾਬਕ ਜਨਵਰੀ ’ਚ ਟੂਲਕਿੱਟ ਬਣਾਈ ਗਈ, ਤਾਂ ਕਿ ਅੰਦੋਲਨ ਨੂੰ ਵਧਾਇਆ ਜਾ ਸਕੇ। ਇਸ ਨੂੰ ਵਿਦੇਸ਼ਾਂ ਵਿਚ ਲਿਜਾਇਆ ਜਾ ਸਕੇ ਅਤੇ ਵਿਦੇਸ਼ਾਂ ਵਿਚ ਭਾਰਤ ਦੇ ਦੂਤਘਰ ਨੂੰ ਨਿਸ਼ਾਨਾ ਬਣਾਇਆ ਜਾ ਸਕੇ।

ਵਾਤਾਵਰਣ ਵਰਕਰ Greta thunberg ਨੇ ਟੂਲਕਿੱਟ ਨੂੰ ਟਵੀਟ ਕਰਨ ਮਗਰੋਂ ਡਿਲੀਟ ਕੀਤਾ ਸੀ, ਉਸ ਨੂੰ ਦਿਸ਼ਾ ਰਵੀ ਨੇ ਕਈ ਵਾਰ ਐਡਿਟ ਕੀਤਾ ਸੀ।

ਪੁਲਿਸ ਨੇ ਦਿਸ਼ਾ ਦਾ ਮੋਬਾਇਲ ਜ਼ਬਤ ਕੀਤਾ ਹੈ ਪਰ ਉਸ ਦਾ ਡਾਟਾ ਪਹਿਲਾਂ ਹੀ ਡਿਲੀਟ ਕੀਤਾ ਜਾ ਚੁੱਕਾ ਸੀ, ਜਿਸ ਨੂੰ ਹੁਣ ਪੁਲਸ ਰਿਟ੍ਰੀਵ ਕਰੇਗੀ।

ਪ੍ਰੈੱਸ ਕਾਨਫਰੰਸ ਵਿਚ ਦਿੱਲੀ ਪੁਲਿਸ ਨੇ ਕਿਹਾ ਕਿ 11 ਜਨਵਰੀ ਨੂੰ ‘ਜੂਮ’ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਵਿਚ ਨਿਕਿਤਾ, ਸ਼ਾਂਤਨੂੰ ਅਤੇ ਦਿਸ਼ਾ ਰਵੀ ਸ਼ਾਮਲ ਸਨ। ਇਸ ਮੀਟਿੰਗ ਵਿਚ ਇਹ ਤੈਅ ਕੀਤਾ ਗਿਆ ਸੀ ਕਿ 26 ਜਨਵਰੀ ਤੋਂ ਪਹਿਲਾਂ ਟਵਿੱਟਰ ਸਟਾਰਮ ਪੈਦਾ ਕੀਤਾ ਜਾਵੇਗਾ। ਪੁਲਸ ਮੁਤਾਬਕ ਲੱਗਭਗ 60 ਤੋਂ 70 ਲੋਕ ਇਸ ਜੂਮ ਮੀਟਿੰਗ ਵਿਚ ਸ਼ਾਮਲ ਹੋਏ ਸਨ। ਅਜੇ ਤਕ ਇਸ ਮਾਮਲੇ ’ਚ ਜੋ ਤਿੰਨ ਨਾਂ ਸਾਹਮਣੇ ਆਏ ਹਨ- ਉਨ੍ਹਾਂ ’ਚ ਦਿਸ਼ਾ ਰਵੀ, ਨਿਕਿਤਾ ਜੈਕਬ ਅਤੇ ਸ਼ਾਂਤਨੂੰ ਸ਼ਾਮਲ ਹਨ।

ਦੱਸਣਯੋਗ ਹੈ ਕਿ ਦਿੱਲੀ ਪੁਲਿਸ ਦੀ ਸਾਈਬਰ ਸੈੱਲ ਦੇ ਅਧਿਕਾਰੀਆਂ ਨੇ 22 ਸਾਲਾ ਦਿਸ਼ਾ ਰਵੀ ਨੂੰ ਬੇਂਗਲੁਰੂ ਤੋਂ ਗਿ੍ਰਫ਼ਤਾਰ ਕੀਤਾ ਸੀ। ਪੁਲਿਸ ਨੇ ਦੋਸ਼ ਲਾਇਆ ਕਿ ਭਾਰਤ ਖ਼ਿਲਾਫ਼ ਨਫ਼ਰਤ ਫੈਲਾਉਣ ਲਈ ਰਵੀ ਅਤੇ ਹੋਰਨਾਂ ਨੇ ਖ਼ਾਲਿਸਤਾਨ-ਸਮਰਥਕ ‘ਪੋਏਟਿਕ ਜਸਟਿਸ ਫਾਊਂਡੇਸ਼ਨ’ ਨਾਲ ਮਿਲੀਭਗਤ ਕੀਤੀ ਹੈ। ਦਿਸ਼ਾ ਫਿਲਹਾਲ 5 ਦਿਨਾਂ ਦੀ ਪੁਲਸ ਰਿਮਾਂਡ ’ਤੇ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ