ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦਾ ਹੋਇਆ ਦਿਹਾਂਤ

Trade-Union-Punjab-State-President-Datar-Singh-passed-away

ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਆਪਣਾ ਮੋਹਰੀ ਰੋਲ ਨਿਭਾਉਂਦੀ ਆ ਰਹੀ ਪੰਜਾਬ ਦੀ ਸਿਰਮੌਰ ਜਥੇਬੰਦੀ ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।

ਉਹ ਅੱਜ ਅੰਮ੍ਰਿਤਸਰ ਵਿਖੇ ਕਰਵਾਏ ਇਕ ਸੈਮੀਨਾਰ ਵਿਚ ਭਾਗ ਲੈ ਰਹੇ ਸਨ ਤੇ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ ਜਿਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਹਨਾਂ ਨੂੰ ਦਿਲ ਦਾ ਦੌਰਾ ਪੈਣ ਦੀ ਪੁਸ਼ਟੀ ਹੋਈ ਉਥੇ ਹੀ ਉਹ ਸਦੀਵੀ ਵਿਛੋੜਾ ਦੇ ਗਏ ਤੇ ਉਨ੍ਹਾਂ ਦੀ ਮੌਤ ਹੋ ਗਈ।

ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾਈ ਆਗੂ ਦਾਤਾਰ ਸਿੰਘ ਦੇ ਇਸ ਦੁਨੀਆ ਤੋਂ ਚਲੇ ਜਾਣ ਨਾਲ ਜਥੇਬੰਦੀ ਨੂੰ ਵੱਡਾ ਘਾਟਾ ਪਿਆ ਹੈ। ਉਥੇ ਹੀ ਇਸ ਮੌਤ ਤੋਂ ਆਹਤ ਕਿਸਾਨ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ