ਦੇਸ਼

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਮਨਾਇਆ ਜਾਵੇਗਾ ‘ਪੱਗੜੀ ਸੰਭਾਲ ਦਿਵਸ’

ਕਿਸਾਨ ਤਿੰਨੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ ,ਉੱਥੇ ਹੀ ਕੇਂਦਰ ਸਰਕਾਰ ਨਵੇਂ ਕਾਨੂੰਨਾਂ ਨੂੰ ਕਿਸਾਨਾਂ ਲਈ ਹਿਤਕਾਰੀ ਦੱਸ ਰਹੀ ਹੈ। ਇਸ ਦਰਮਿਆਨ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ। ਅੱਜ ਕਿਸਾਨ ਆਪਣੀ ਸਵੈ-ਮਾਣ ਜ਼ਾਹਰ ਕਰਦੇ ਹੋਏ ਆਪਣੀ ਖੇਤਰੀ ਦਸਤਾਰ ਬੰਨ੍ਹਣਗੇ। ਇਸ ਦੇ ਨਾਲ ਹੀ 24 ਫਰਵਰੀ ਨੂੰ ‘ਦਮਨ ਵਿਰੋਧੀ ਦਿਵਸ’ ਦੀ ਘੋਸ਼ਣਾ ਕੀਤੀ ਗਈ, ਜਿਸ ਵਿਚ ਕਿਸਾਨ ਅੰਦੋਲਨ ‘ਤੇ ਸਰਬਪੱਖੀ ਜ਼ਬਰ ਦਾ ਵਿਰੋਧ ਕੀਤਾ ਜਾਵੇਗਾ।

ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ‘ਪੱਗੜੀ ਸੰਭਾਲ ਦਿਵਸ’ ਮਨਾਇਆ ਜਾਵੇਗਾ, ਇਹ ਦਿਹਾੜਾ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਅਤੇ ਸਵਾਮੀ ਸਹਜਾਨੰਦ ਦੀ ਯਾਦ ਵਿਚ ਮਨਾਇਆ ਜਾਵੇਗਾ। ਇਸ ਦੇ ਨਾਲ ਹੀ 24 ਫਰਵਰੀ ਨੂੰ ‘ਦਮਨ ਵਿਰੋਧੀ ਦਿਵਸ’ ਦੀ ਘੋਸ਼ਣਾ ਕੀਤੀ ਗਈ, ਜਿਸ ਵਿਚ ਕਿਸਾਨ ਅੰਦੋਲਨ ‘ਤੇ ਸਰਬਪੱਖੀ ਜ਼ਬਰ ਦਾ ਵਿਰੋਧ ਕੀਤਾ ਜਾਵੇਗਾ।

ਇਸ ਦਿਨ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ ‘ਚ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਜਾਵੇਗੀ ਕਿ ਸੰਵਿਧਾਨਿਕ ਅਧਿਕਾਰਾਂ ਦਾ ਘਾਣ ਨਾ ਕੀਤਾ ਜਾਵੇ, ਜੇਲ੍ਹ ‘ਚ ਬੰਦ ਨਿਰਦੋਸ਼ ਲੋਕਾਂ ਨੂੰ ਰਿਹਾਅ ਕੀਤਾ ਜਾਵੇ, ਕੇਸ ਰੱਦ ਹੋਣ, ਨੋਟਿਸ ਜਾਰੀ ਕਰਨੇ ਬੰਦ ਕੀਤੇ ਜਾਣ ਅਤੇ ਬੈਰੀਅਰਾਂ ‘ਤੇ ਕੀਤੀ ਗਈ ਘੇਰਾਬੰਦੀ ਵੀ ਹਟਾਈ ਜਾਵੇ।

ਦੱਸ ਦੇਈਏ ਕਿ 26 ਫਰਵਰੀ ਨੂੰ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ ‘ਤੇ ਨੌਜਵਾਨਾਂ ਦੇ ਯੋਗਦਾਨ ਨੂੰ ‘ਯੁਵਾ ਕਿਸਾਨ ਦਿਵਸ’ ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ। 26 ਫਰਵਰੀ ਨੂੰ ਯੁਵਾ ਕਿਸਾਨ ਦਿਵਸ ਦੇ ਦਿਨ ਅੰਦੋਲਨ ਦੀ ਕਮਾਨ ਨੌਜਵਾਨਾਂ ਦੇ ਹੱਥਾਂ ‘ਚ ਹੋਵੇਗੀ।  27 ਫਰਵਰੀ ਨੂੰ ਗੁਰੂ ਰਵਿਦਾਸ ਜੈਅੰਤੀ ਤੇ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ ‘ਤੇ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago