15 ਮਾਰਚ ਤੋਂ ਦੋ ਦਿਨਾਂ ਦੀ ਬੈਂਕ ਹੜਤਾਲ , ਸੇਵਾਵਾਂ ਨੂੰ ਪ੍ਰਭਾਵਿਤ ਕੀਤਾ ਜਾਵੇਗਾ

Two-day-bank-strike-from-march-15

ਦੋ ਦਿਨ ਬੈਂਕ ਬੰਦ ਰਹਿਣ ਕਾਰਨ ਬੈਂਕਿੰਗ ਕੰਮਕਾਜ ਪ੍ਰਭਾਵਿਤ ਹੋਵੇਗਾ । ਦੋ ਜਨਤਕ ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ ਤੇ ਕਈ ਹੋਰ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀ ਹੜਤਾਲ ‘ਤੇ ਜਾ ਰਹੇ ਹਨ। ਇਸ ਹੜਤਾਲ ‘ਚ ਗ੍ਰਾਮੀਣ ਬੈਂਕ ਵੀ ਸ਼ਾਮਲ ਹਨ। ਬੈਂਕਾਂ ਦੇ ਨਿੱਜੀਕਰਨ ਦੇ ਪ੍ਰਸਤਾਵ ਦੇ ਖਿਲਾਫ ਸੋਮਵਾਰ ਤੇ ਮੰਗਲਵਾਰ ਨੂੰ ਦੇਸ਼ ਭਰ ਦੇ ਬੈਂਕ ਕਰਮਚਾਰੀ ਹੜਤਾਲ ‘ਤੇ ਰਹਿਣਗੇ ।

ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਾਂ (UFBU) ਬੈਨਰ ਹੇਠ ਨੌਂ ਯੂਨੀਅਨਾਂ ਵੱਲੋਂ ਹੜਤਾਲ ਕੀਤੀ ਗਈ ਹੈ। ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (AIBEA) ਦੇ ਜਨਰਲ ਸੈਕਟਰੀ ਸੀ.ਐਚ. ਵੈਂਕਟਾਚਲਮ ਨੇ 10 ਲੱਖ ਮੁਲਾਜ਼ਮਾਂ ਦੇ ਹੜਤਾਲ ਵਿੱਚ ਸ਼ਾਮਿਲ ਹੋਣ ਦਾ ਦਾਅਵਾ ਕੀਤਾ ਹੈ।

ਇਸ ਸਬੰਧੀ ਸਟੇਟ ਬੈਂਕ ਆਫ਼ ਇੰਡੀਆ ਤੇ ਕੈਨਰਾ ਬੈਂਕ ਸਣੇ ਕਈ ਸਰਕਾਰੀ ਬੈਂਕਾਂ ਨੇ ਪਹਿਲਾਂ ਹੀ ਆਪਣੇ ਗਾਹਕਾਂ ਨੂੰ ਸੂਚਿਤ ਕਰ ਦਿੱਤਾ ਹੈ ਕਿ ਸੋਮਵਾਰ ਅਤੇ ਮੰਗਲਵਾਰ ਹੜਤਾਲ ਦੇ ਮੱਦੇਨਜ਼ਰ ਉਨ੍ਹਾਂ ਦੇ ਦਫਤਰ ਅਤੇ ਸ਼ਾਖਾਵਾਂ ਦੇ ਕੰਮਕਾਜ ‘ਤੇ ਅਸਰ ਪੈ ਸਕਦਾ ਹੈ।

ਦੱਸ ਦੇਈਏ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਵਿੱਚ ਐਲਾਨ ਕੀਤਾ ਸੀ ਕਿ ਸਰਕਾਰ ਨੇ ਇਸ ਸਾਲ ਦੋ ਸਰਕਾਰੀ ਬੈਂਕਾਂ ਅਤੇ ਇੱਕ ਬੀਮਾ ਕੰਪਨੀ ਦਾ ਨਿੱਜੀਕਰਨ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਇਸ ਤੋਂ ਪਹਿਲਾਂ IDBI ਬੈਂਕ ਦੀ ਆਪਣੀ ਬਹੁਤੀ ਹਿੱਸੇਦਾਰੀ ਭਾਰਤੀ ਜੀਵਨ ਬੀਮਾ ਨਿਗਮ ਨੂੰ ਵੇਚੀ ਸੀ |

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ