ਸੰਯੁਕਤ ਕਿਸਾਨ ਮੋਰਚੇ ਦਾ ਐਲਾਨ , ਕਿਸਾਨ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕਰਨਗੇ ਰੋਸ ਪ੍ਰਦਰਸ਼ਨ

United Kisan Morcha announced

ਸੰਯੁਕਤ ਕਿਸਾਨ ਮੋਰਚੇ (Samyukt Kisan Morcha )ਦੀ ਅਹਿਮ ਮੀਟਿੰਗ ਦੌਰਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਹੱਤਵਪੂਰਨ ਫੈਸਲੇ ਲਏ ਗਏ। 19 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮਾਨਸੂਨ ਸੈਸ਼ਨParliament monsoon session )ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਸੰਯੁਕਤ ਕਿਸਾਨ ਮੋਰਚਾ (Farmers Protest ) 17 ਜੁਲਾਈ ਤੱਕ ਵਿਰੋਧੀ ਪਾਰਟੀਆਂ ਨੂੰ ਕਿਸਾਨਾਂ ਦੇ ਹੱਕਾਂ ਲਈ ਸੰਸਦ ਆਵਾਜ਼ ਉਠਾਉਣ ਲਈ ਚਿਤਾਵਨੀ ਪੱਤਰ ਭੇਜੇਗਾ।

ਬਿਜਲੀ ਸਪਲਾਈ ਸੁਧਾਰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀਮਹਿਲ ਦਾ ਘਿਰਾਓ ਮੁਲਤਵੀ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਦੀ ਪਿਛਲੀ ਮੀਟਿੰਗ ਲਏ ਫੈਸਲੇ ਮੁਤਾਬਿਕ 8 ਜੁਲਾਈ ਨੂੰ 10 ਤੋਂ 12 ਵਜੇ ਤੱਕ ਦੇਸ਼ਭਰ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।

ਦਸੰਬਰ 2020 ਅਤੇ ਜਨਵਰੀ 2021 ਦੇ ਮਹੀਨਿਆਂ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦਿਆਂ ਦੀਆਂ 11 ਦੌਰ ਦੀਆਂ ਰਸਮੀ ਗੱਲਬਾਤ ਹੋ ਚੁੱਕੀਆਂ ਹਨ। ਮੰਤਰੀ ਇਹ ਕਹਿੰਦੇ ਰਹੇ ਹਨ ਕਿ ਸਰਕਾਰ ਗੱਲਬਾਤ ਲਈ ਤਿਆਰ ਹੈ, ਬਸ਼ਰਤੇ ਕਿ ਕਿਸਾਨ ਕਾਨੂੰਨਾਂ ਦੇ ਉਹਨਾਂ ਹਿੱਸਿਆਂਤੇ ਗੱਲ ਕਰਨ ਜਿਹਨਾਂ ਤੋਂ ਉਹਨਾਂ ਨੂੰ ਸਮੱਸਿਆ ਹੈ।

ਕਿਸਾਨ ਵੱਡੀਆਂ ਗਿਣਤੀਆਂ ਮੋਰਚਿਆਂਤੇ ਪਹੁੰਚ ਰਹੇ ਹਨ। ਸਥਾਨਕ ਭਾਈਚਾਰੇ ਦੁਆਰਾ ਲੰਗਰ ਲਈ ਲਗਾਤਾਰ ਯੋਗਦਾਨ ਪਾਇਆ ਜਾ ਰਿਹਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ