ਟੀਕਾਕਰਨ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਉਪਲਬਧ ਨਹੀਂ ਹੋਵੇਗਾ

Vaccination will not be available to those above 18 years of age from may 1

ਪਹਿਲੀ ਮਈ ਤੋਂ 18 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਕਰੋਨਾ ਵੈਕਸੀਨ ਲਾਉਣ ਦੀ ਮੁਹਿੰਮ ਦਾ ਐਲਾਨ ਕੀਤਾ ਗਿਆ ਸੀ ਪਰ ਸੂਬਿਆਂ ਕੋਲ ਲੋੜੀਂਦੀ ਵੈਕਸੀਨ ਦਾ ਸਟੌਕ ਹੀ ਨਹੀਂ। ਕਈ ਸੂਬਿਆਂ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਵੈਕਸੀਨ ਨਾ ਪਹੁੰਚਣ ਕਰਕੇ ਉਹ ਟੀਕਾ ਲਾਉਣ ਦੀ ਮੁਹਿੰਮ ਸ਼ੁਰੂ ਕਰਨ ਤੋਂ ਅਸਮਰੱਥ ਹਨ।

ਸੂਬੇ ਕੋਲ ਅਜੇ ਤੱਕ ਲੋੜੀਂਦੀ ਮਾਤਰਾ ਵਿੱਚ ਕਰੋਨਾ ਵੈਕਸੀਨ ਦੀ ਡੋਜ਼ ਨਹੀਂ ਪਹੁੰਚੀ। ਪੰਜਾਬ ਤੋਂ ਇਲਾਵਾ ਦਿੱਲੀ ਤੇ ਹੋਰ ਰਾਜ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਚੁੱਕੇ ਹਨ ਕਿ ਕਰੋਨਾ ਵੈਕਸੀਨ ਦੀ ਘਾਟ ਕਰਕੇ ਪਹਿਲੀ ਮਈ ਤੋਂ 18 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਕਰੋਨਾ ਵੈਕਸੀਨ ਲਾਉਣ ਦਾ ਕੰਮ ਸ਼ੁਰੂ ਹੋਣਾ ਔਖਾ ਹੈ।

ਪਰ ਹੁਣ ਇਹ ਸਾਫ ਹੋ ਗਿਆ ਹੈ ਕਿ ਪੰਜਾਬ ਕੋਲ ਵੈਕਸੀਨ ਨਾ ਹੋਣ ਦੇ ਚਲਦਿਆਂ ਇਹ ਮੁਹਿੰਮ ਫਿਲਹਾਲ ਲਈ ਮੁਲਤਵੀ ਹੋਈ ਹੈ , ਜਿੰਨਾ ਵੀ ਲੋਕਾਂ ਨੇ ਕੋਰੋਨਾ ਟੀਕਾ ਲਗਵਾਉਣ ਲਈ ਰਜਿਸਟਰੇਸ਼ਨ ਕਰਵਾਇਆ ਸੀ ਉਹਨਾਂ ਨੂੰ ਅਜੇ ਸਬਰ ਕਰਨ ਦੀ ਲੋੜ ਹੋਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ