ਵਿਰੋਧ ਹੋਣ ‘ਤੇ ਬੀਜੇਪੀ ਮੰਤਰੀ ਨੇ ਕੱਢੀ ਗਾਲ਼, ਪ੍ਰਦਰਸ਼ਨਕਾਰੀ ਸਿੱਖਾਂ ਨੇ ਪਾਇਆ ਘੇਰਾ

anil vij abused villagers

ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਆਪਣੇ ਮੂੰਹ ਫਟ ਸੁਭਾਅ ਲਈ ਜਾਣੇ ਜਾਂਦੇ ਹਨ, ਪਰ ਅੱਜ ਉਨ੍ਹਾਂ ਦਾ ਇਹੋ ਸੁਭਾਅ ਉਨ੍ਹਾਂ ਲਈ ਮੁਸੀਬਤ ਦਾ ਸਬੱਬ ਬਣ ਗਿਆ। ਵਿਰੋਧ ਪ੍ਰਗਟ ਕਰਨ ਤੋਂ ਤੰਗ ਹੋਏ ਵਿਜ ਨੇ ਤੈਸ਼ ਵਿੱਚ ਆ ਕੇ ਗਾਲ਼ ਕੱਢ ਦਿੱਤੀ ਤਾਂ ਪ੍ਰਦਰਸ਼ਨਕਾਰੀ ਸਿੱਖਾਂ ਨੇ ਮੰਤਰੀ ਨੂੰ ਘੇਰ ਲਿਆ। ਪੁਲਿਸ ਨੇ ਮੰਤਰੀ ਨੂੰ ਮਸਾਂ ਉੱਥੋਂ ਕੱਢਿਆ।

anil vij abused villagers

ਦਰਅਸਲ, ਅਨਿਲ ਵਿਜ ਅੰਬਾਲਾ ਛਾਉਣੀ ਇਲਾਕੇ ਦੇ ਪਿੰਡ ਮਛੋਦਾ ‘ਚ ਬੀਜੇਪੀ ਦੇ ਲੋਕ ਸਭਾ ਉਮੀਦਵਾਰ ਰਤਨ ਲਾਲ ਕਟਾਰੀਆ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਸਨ। ਇੱਥੇ ਉਨ੍ਹਾਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਵਿਜ ਆਪਾ ਗੁਆ ਬੈਠੇ ਤੇ ਵਿਰੋਧ ਕਰਨ ਵਾਲੇ ਲੋਕਾਂ ਨੂੰ ਗਾਲ਼ ਕੱਢ ਦਿੱਤੀ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਕੈਪਟਨ ਨੂੰ ਦੱਸਿਆ ‘ਸ਼ਰਾਬੀ’, ਕਿਹਾ ਕਿ ਮੁੱਖ ਮੰਤਰੀ ਤਾਂ ਦਾਰੂ ਪੀ ਕੇ ਪਿਆ ਰਹਿੰਦਾ ਹੈ

anil vij abused villagers

ਇਸ ਮਗਰੋਂ ਨਾਅਰੇਬਾਜ਼ੀ ਕਰ ਰਹੇ ਸਿੱਖ ਵੀ ਰੋਹ ਵਿੱਚ ਆ ਗਏ ਤੇ ਅਨਿਲ ਵਿਜ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਘੇਰਾ ਪਾ ਲਿਆ ਤੇ ਵਿਜ ਤੋਂ ਮੁਆਫ਼ੀ ਦੀ ਮੰਗ ਕਰਨ ਲੱਗੇ। ਇਸ ਦੌਰਾਨ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਮੰਤਰੀ ਨੂੰ ਖ਼ੂਬ ਬੁਰਾ ਭਲਾ ਕਿਹਾ। ਮੰਤਰੀ ਦੀ ਸੁਰੱਖਿਆ ਕਰ ਰਹੇ ਪੁਲਿਸ ਕਰਮੀਆਂ ਨੇ ਉਨ੍ਹਾਂ ਨੂੰ ਬੜੀ ਹੀ ਮੁਸ਼ਕਲ ਨਾਲ ਉੱਥੋਂ ਕੱਢਿਆ। ਮੰਤਰੀ ਵੱਲੋਂ ਹਾਲੇ ਤਕ ਇਸ ‘ਤੇ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।

Source:AbpSanjha