ਪੰਜਾਬ ਤੇ ਫਿਰ ਛਾਏ ਖ਼ਤਰੇ ਦੇ ਬੱਦਲ, ਹਥਿਆਰਾਂ ਦੀ ਤਸਕਰੀ ਵਿੱਚ ਹੋ ਰਿਹਾ ਲਗਾਤਾਰ ਵਾਧਾ

 weapons-smuggling-in-punjab

ਪੰਜਾਬ ਪਹਿਲਾਂ ਤੋਂ ਹੀ ਨਸ਼ਿਆਂ ਦੀ ਮਾਰ ਝੱਲ ਰਿਹਾ ਹੈ ਕਿ ਇੱਕ ਹੋਰ ਖ਼ਤਰਾ ਪੰਜਾਬ ਦੇ ਸਿਰ ਤੇ ਮੰਡਰਾ ਰਿਹਾ ਹੈ। ਪੰਜਾਬ ਦੇ ਵਿੱਚ ਹਥਿਆਰਾਂ ਦੀ ਤਸਕਰੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਵਿੱਚ ਹੋ ਰਹੇ ਲਗਾਤਾਰ ਵਾਧੇ ਨੂੰ ਲੈ ਕੇ ਪੂਰਾ ਜ਼ੋਰ ਲੈ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਪੰਜਾਬਦ ਈ ਸਰਹੱਦ ਤੋਂ ਪਾਰ ਐੱਮ. ਪੀ. 9 ਅਤੇ ਐੱਮ. ਪੀ. 5 ਸਬਮਸ਼ੀਨਗੰਨਾਂ ਦੀ ਤਸਕਰੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਪਿਛਲੇ ਢਾਈ ਸਾਲਾਂ ਦੇ ਵਿੱਚ ਸਰਹੱਦ ਤੋਂ ਪਾਰ 200 ਤੋਂ ਜਿਆਦਾ ਆਧੁਨਿਕ ਹਥਿਆਰ ਫੜੇ ਜਾ ਚੁੱਕੇ ਹਨ। ਮਿਲੀ ਜਾਣਕਾਰੀ ਅਨੁਸਾਰ ਇਹਨਾਂ ਹਥਿਆਰਾਂ ਦੇ ਵਿੱਚ ਕੁੱਝ ਵਿਸ਼ੇਸ਼ ਕਿਸਮ ਦੇ ਹਥਿਆਰ ਵੀ ਸ਼ਾਮਿਲ ਹਨ। ਸੀਨੀਅਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਹਥਿਆਰਾਂ ਦੀ ਤਸਕਰੀ ਵਿੱਚ ਹੋ ਰਿਹਾ ਲਗਾਤਾਰ ਵਾਧਾ ਪੰਜਾਬ ਦੇ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਹਨਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਵੱਲੋਂ ਡਰੋਨਾਂ ਦੀ ਵਰਤੋਂ ਨਾਲ ਹਥਿਆਰਾਂ ਦੀ ਤਸਕਰੀ ਕੀਤੀ ਜਾਂਦੀ ਹੈ।

ਜ਼ਰੂਰ ਪੜ੍ਹੋ: ਇਸ ਸਾਲ ਮਾਨਸੂਨ ਨੇ ਤੋੜਿਆ ਪਿਛਲੇ 58 ਸਾਲਾਂ ਦਾ ਰਿਕਾਰਡ

ਪੰਜਾਬ ਪੁਲਿਸ ਦੀ ਰਿਪੋਰਟ ਦੇ ਅਨੁਸਾਰ ਪਿਛਲੇ ਦੋ ਸਾਲਾਂ ਤੋਂ ਹੁਣ ਤੱਕ 151 ਪਿਸਤੌਲਾਂ ਅਤੇ ਰਿਵਾਲਵਰਾਂ ਤੋਂ ਇਲਾਵਾ 50 ਏ. ਕੇ. 47 ਅਤੇ ਏ. ਕੇ. 56 ਰਾਈਫਲਾਂ, ਸਬ ਮਸ਼ੀਨਗਨ ਅਤੇ ਕੁਝ ਹੋਰ ਬੰਦੂਕਾਂ ਬਰਾਮਦ ਹੋ ਚੁੱਕੀਆਂ ਹਨ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਹਥਿਆਰਾਂ ਤੋਂ ਇਲਾਵਾ 320 ਕਿਲੋ ਆਰ. ਡੀ. ਐਕਸ. ਵੀ ਬਰਾਮਦ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਖ਼ਤਰਨਾਕ ਹਥਿਆਰਾਂ ਦੇ ਸਮੇਤ 150 ਦੇ ਕਰੀਬ ਦਹਿਸ਼ਤਗਰਦਾਂ ਨੂੰ ਵੀ ਕਾਬੂ ਕੀਤਾ ਗਿਆ ਜਿਨ੍ਹਾਂ ਵਿਚ ਜ਼ਿਆਦਾਤਰ ਨੌਜਵਾਨ ਹਨ।