ਮੌਸਮ ਵਿਭਾਗ ਦਾ ਅਲਰਟ! ਪੰਜਾਬ, ਹਰਿਆਣਾ, ਦਿੱਲੀ ਸਣੇ ਉੱਤਰੀ ਭਾਰਤ ’ਚ ਵਿਗੜੇਗਾ ਮੌਸਮ, ਮੀਂਹ ਤੇ ਗੜੇਮਾਰੀ ਦੀ ਚੇਤਾਵਨੀ

Weather-alert-rain-and-hail-warning-in-northern-india-including-Punjab-haryana-and-delhi

ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਵਿੱਚ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉਤਰਾਖੰਡ ਅਤੇ ਲੱਦਾਖ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਦਿੱਲੀ, ਬਿਹਾਰ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਉੱਤਰ ਪ੍ਰਦੇਸ਼ ਵਿੱਚ ਗਰਜ ਨਾਲ ਛਿੱਟਾਂ ਪੈਣ ਦੀ ਸੰਭਾਵਨਾ ਹੈ।

ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਫਿਰ ਤੋਂ ਵਿਗੜ ਰਿਹਾ ਹੈ। ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਮੀਂਹ ਪਿਆ ਹੈ। ਇਸ ਸਾਲ ਫਰਵਰੀ ਵਿੱਚ ਵੀ ਠੰਢ  ਪੈ ਰਹੀ  ਹੈ। ਭਾਰਤ ਦੇ ਉੱਤਰੀ ਅਤੇ ਮੱਧ ਹਿੱਸਿਆਂ ਵਿੱਚ ਇਸ ਵੇਲੇ ਠੰਢ ਪੈ ਰਹੀ ਹੈ। ਹਿਮਾਲਿਆ ਪਰਬਤਾਂ ਵਿੱਚ ਵੀ ਬਰਫ਼ਬਾਰੀ ਜਾਰੀ ਹੈ।ਦੇਸ਼ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।

ਹਿਮਾਚਲ ਪ੍ਰਦੇਸ਼ ਵਿੱਚ ਵੀਰਵਾਰ ਨੂੰ ਰਾਜਧਾਨੀ ਸ਼ਿਮਲਾ ਵਿੱਚ ਭਾਰੀ ਬਰਫ਼ਬਾਰੀ ਹੋਈ। ਮੌਸਮ ਵਿਭਾਗ ਨੇ ਦਰਮਿਆਨੇ ਤੇ ਉੱਚੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦਾ ਅਨੁਮਾਨ ਲਾਇਆ ਹੈ। ਵਿਭਾਗ ਨੇ ਖਰਾਬ ਮੌਸਮ ਲਈ ਪੀਲੀ ਚਿਤਾਵਨੀ ਵੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਕੁਝ ਦਿਨਾਂ ਤੱਕ ਮੌਸਮ ਖਰਾਬ ਰਹੇਗਾ |

ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਵੀ ਵਰਖਾ ਹੋਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੀਆਂ ਵੱਖ-ਵੱਖ ਡਿਵੀਜ਼ਨਾਂ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੂਰਬੀ ਅਫ਼ਗਾਨਿਸਤਾਨ ਅਤੇ ਪਾਕਿਸਤਾਨ ਦੇ ਨਾਲ ਲੱਗਦੇ ਇਲਾਕਿਆਂ ਵਿਚ ਪੱਛਮੀ ਗੜਬੜੀ ਨੇ ਜ਼ੋਰ ਫੜ ਲਿਆ ਹੈ। ਉਸੇ ਕਾਰਣ ਉੱਤਰ ਪ੍ਰਦੇਸ਼ ਦੇ ਮੌਸਮ ਉੱਤੇ ਅਸਰ ਪੈ ਰਿਹਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ