West Bengal Girl Gangrape News: ਪੱਛਮੀ ਬੰਗਾਲ ਦੇ ਵਿੱਚ 16 ਸਾਲਾਂ ਲੜਕੀ ਨਾਲ ਕੀਤਾ ਜ਼ਬਰ-ਜਨਾਹ, ਬਾਅਦ ਵਿੱਚ ਕੀਤਾ ਕਤਲ

west-bengal-16-yrs-girl-gang-rape-murder-corpse

West Bengal Girl Gangrape News: ਦੇਸ਼ ਭਰ ਦੇ ਵਿੱਚ ਜੇ ਇਕ ਪਾਸੇ ਦੇਖਿਆ ਜਾਵੇ ਤਾਂ ਕੋਰੋਨਾ ਦੇ ਕਹਿਰ ਤੋਂ ਸਾਰੇ ਦੁਖੀ ਹਨ ਅਤੇ ਦੂਜੇ ਪਾਸੇ ਦੇਸ਼ ਭਰ ਦੇ ਵਿੱਚ ਜ਼ਬਰ ਜਨਾਹ ਦੀਆਂ ਵਾਰਦਾਤਾਂ ਦਿਨੋਂ ਦਿਨ ਵੱਧ ਰਹੀਆਂ ਨੇ। ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ ‘ਚ ਕਥਿਤ ਤੌਰ ‘ਤੇ 16 ਸਾਲਾ ਇਕ ਨਾਬਾਲਗ ਨਾਲ ਸਮੂਹਕ ਜਬਰ ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ। ਇੰਨਾ ਹੀ ਨਹੀਂ ਇਸ ਤੋਂ ਬਾਅਦ ਲਾਸ਼ ਇਕ ਘਰ ਦੇ ਸੈਪਟਿਕ ਟੈਂਕ ‘ਚ ਸੁੱਟ ਦਿੱਤੀ ਗਈ।

ਇਹ ਵੀ ਪੜ੍ਹੋ: America Road Accident News: ਅਮਰੀਕਾ ਦੇ ਕੈਲੀਫੋਰਨੀਆ ਦੇ ਨੇੜੇ ਫਲਾਈਓਵਰ ਤੇ ਭਿਆਨਕ ਹਾਦਸਾ, ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ

ਪੁਲਸ ਨੇ ਸ਼ੀਵਾਰ ਨੂੰ ਇਹ ਜਾਣਕਾਰੀ ਦਿੱਤੀ। ਘਟਨਾ ਦੇ ਸੰਬੰਧ ‘ਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਸ਼ੁੱਕਰਵਾਰ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ। ਕੋਰਟ ਨੇ ਉਨ੍ਹਾਂ ਨੂੰ 8 ਦਿਨਾਂ ਦੀ ਪੁਲਸ ਹਿਰਾਸਤ ‘ਚ ਭੇਜ ਦਿੱਤਾ ਹੈ।ਅਧਿਕਾਰੀਆਂ ਨੇ ਦੱਸਿਆ ਕਿ ਕੁੜੀ ਰਾਜਗੰਜ ਦੇ ਸ਼ਯਾਨਸ਼ਿਕਤਾ ਦੀ ਰਹਿਣ ਵਾਲੀ ਸੀ ਅਤੇ 10 ਅਗਸਤ ਤੋਂ ਲਾਪਤਾ ਸੀ। ਇਸ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਨੇ ਪੁਲਸ ‘ਚ ਸ਼ਿਕਾਇਤ ਦਰਜ ਕਰਵਾਈ ਸੀ।

ਇਹ ਵੀ ਪੜ੍ਹੋ: Captain Amarinder Singh News: ਪੰਜਾਬ ਦੇ ਪਾਣੀਆਂ ਨੂੰ ਲੈ ਕੇ ਕਪਤਾਨ ਅਮਰਿੰਦਰ ਸਿੰਘ ਨੇ ਦਿੱਤਾ ਵੱਡਾ ਬਿਆਨ

ਅਧਿਕਾਰੀਆਂ ਅਨੁਸਾਰ ਪੁਲਸ ਨੇ ਵੀਰਵਾਰ ਨੂੰ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਅਤੇ ਪੁੱਛ-ਗਿੱਛ ਦੌਰਾਨ ਉਨ੍ਹਾਂ ਨੇ 15 ਅਗਸਤ ਨੂੰ ਕੁੜੀ ਨਾਲ ਜਬਰ ਜ਼ਿਨਾਹ ਅਤੇ ਕਤਲ ਕਰਨ ਦੀ ਗੱਲ ਸਵੀਕਾਰ ਕੀਤੀ। ਦੋਸ਼ੀਆਂ ਨੇ ਲਾਸ਼ ਨੂੰ ਸੈਪਟਿਕ ਟੈਂਕ ‘ਚ ਪਾਉਣ ਦੀ ਗੱਲ ਵੀ ਕਬੂਲ ਕੀਤੀ। ਪੁਲਸ ਨੇ ਦੱਸਿਆ ਕਿ ਪ੍ਰਧਾਨ ਪਾੜਾ ‘ਚ ਇਕ ਘਰ ਦੇ ਸੈਪਟਿਕ ਟੈਂਕ ‘ਚੋਂ ਲਾਸ਼ ਕੱਢੀ ਗਈ। ਤ੍ਰਿਣਮੂਲ ਕਾਂਗਰਸ ਦੇ ਸਥਾਨਕ ਵਿਧਾਇਕ ਖਗੇਸ਼ਵਰ ਰਾਏ ਨੇ ਕੁੜੀ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕੀਤੀ ਅਤੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ। ਪੁਲਸ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੀ ਹੈ।

 Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ