ਪੈਟਰੋਲ ਦੀਆਂ ਲਗਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਪੈਟਰੋਲੀਅਮ ਮੰਤਰੀ ਦਾ ਬਿਆਨ, ਪੜ੍ਹੋ ਕੀ ਕਿਹਾ

Why-are-prices-of-petrol-and-diesel-increasing-petroleum-minister-explains

ਅੱਜ ਲਗਾਤਾਰ ਦੂਸਰਾ ਦਿਨ ਹੈ ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ, 9 ਫਰਵਰੀ ਤੋਂ ਪੈਟਰੋਲ ਡੀਜ਼ਲ ਲਗਾਤਾਰ 12 ਦਿਨਾਂ ਤੱਕ ਮਹਿੰਗਾ ਹੋ ਰਿਹਾ ਸੀ। ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਂ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੋ ਗਈ ਹੈ।

ਇਸ ਦੌਰਾਨ ਕੇਂਦਰੀ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਦਾ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਬਿਆਨ ਆਇਆ ਹੈ। ਉਨ੍ਹਾਂ ਨੇ ਸਭ ਤੋਂ ਪਹਿਲਾ ਕਾਰਨ ਤੇਲ ਦੇ ਘੱਟ ਉਤਪਾਦਨ ਨੂੰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਨੇ ਤੇਲ ਦਾ ਉਤਪਾਦਨ ਘੱਟ ਕਰ ਦਿੱਤਾ ਹੈ।

ਵਿਕਾਸ ਕਾਰਜ ਤੇ ਖਰਚਾ ਕਰਨ ਨਾਲ ਵਧੇਰੇ ਰੁਜ਼ਗਾਰ ਹੋਏਗਾ। ਸਰਕਾਰ ਨੇ ਆਪਣਾ ਨਿਵੇਸ਼ ਵਧਾ ਦਿੱਤਾ ਹੈ ਤੇ 34% ਹੋਰ ਪੂੰਜੀ ਇਸ ਬਜਟ ਵਿੱਚ ਖਰਚ ਕੀਤੀ ਜਾਏਗੀ।

ਦਿੱਲੀ ਵਿਚ ਪੈਟਰੋਲ ਹੁਣ 90 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ। ਵੀਰਵਾਰ ਨੂੰ ਡੀਜ਼ਲ 80 ਰੁਪਏ ਪ੍ਰਤੀ ਲੀਟਰ ਦੇ ਪੱਧਰ ਨੂੰ ਪਾਰ ਕਰ ਗਿਆ ਸੀ, ਹੁਣ ਇਹ 81 ਰੁਪਏ ਦੇ ਪੱਧਰ ‘ਤੇ ਚਲਾ ਗਿਆ ਹੈ। ਪਿਛਲੇ ਸਾਲ ਜੁਲਾਈ ਦੇ ਆਖਰੀ ਹਫ਼ਤੇ ਦਿੱਲੀ ਦਾ ਸਭ ਤੋਂ ਮਹਿੰਗਾ ਡੀਜ਼ਲ ਵਿਕਿਆ ਸੀ, ਜਦੋਂ ਕੀਮਤ 81.94 ਰੁਪਏ ਪ੍ਰਤੀ ਲੀਟਰ ਅਤੇ ਪੈਟਰੋਲ ਦੀ ਦਰ 80.43 ਰੁਪਏ ਪ੍ਰਤੀ ਲੀਟਰ ਸੀ। ਮਤਲਬ ਉਸ ਸਮੇਂ ਪੈਟਰੋਲ ਤੋਂ ਮਹਿੰਗਾ ਡੀਜ਼ਲ ਵਿਕਦਾ ਸੀ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ