ਦੇਸ਼

Lockdown in UP: Lockdown4.0 ਨੂੰ ਲੈ ਕੇ ਨਵੇਂ ਨਿਰਦੇਸ਼ ਜਾਰੀ, ਜਾਣੋ ਯੂਪੀ ਵਿੱਚ ਕੀ ਖੁੱਲ੍ਹੇਗਾ ਕੀ ਬੰਦ ਰਹੇਗਾ


Lockdown in UP: ਇੱਕ ਸਰਕਾਰੀ ਰਿਪਰੋਟ ਮੁਤਾਬਕ ਰਾਜਾਂ ਦੀ ਆਪਸੀ ਸਹਿਮਤੀ ਦੇ ਨਾਲ ਯਾਤਰੀ ਵਾਹਨਾਂ ਅਤੇ ਬੱਸਾਂ ਦਾ ਅੰਤਰਰਾਜੀ ਆਵਾਜਾਈ ਅਤੇ ਰਾਜਾਂ ਦੁਆਰਾ ਨਿਰਧਾਰਤ ਕੀਤੇ ਗਏ ਯਾਤਰੀ ਵਾਹਨ ਅਤੇ ਬੱਸਾਂ ਦੇ ਪ੍ਰਦੇਸ਼ ਦੇ ਅੰਦਰ ਆਉਣ ਜਾਣ ਲਈ ਹਾਲੇ ਆਗਿਆ ਨਹੀਂ ਦਿੱਤੀ ਗਈ ਹੈ। ਇਸ ਦੇ ਲਈ ਅਲਗ ਤੋਂ ਆਦੇਸ਼ ਜਾਰੀ ਕੀਤੇ ਜਾਣਗੇ। ਕੰਟੇਨਮੈਂਟ, ਬਫਰ, ਰੇਡ, ਗ੍ਰੀਨ ਅਤੇ ਓਰੇਂਜ ਜ਼ੋਨ ਦਾ ਨਿਰਧਾਰਣ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਦੁਆਰਾ ਨਿਰਧਾਰਤ ਮਾਪਦੰਡਾਂ ਦੇ ਅਨੁਸਾਰ ਹੀ ਕੀਤਾ ਜਾਵੇਗਾ।

ਕੰਟੇਨਮੈਂਟ ਖੇਤਰ ਦੇ ਬਾਹਰ ਹਰ ਤਰ੍ਹਾਂ ਦੀਆਂ ਉਦਯੋਗਿਕ ਗਤੀਵਿਧੀਆਂ ਦੀ ਇਜਾਜ਼ਤ ਹੋਵੇਗੀ, ਪਰ ਇਨ੍ਹਾਂ ‘ਚ ਮਾਸਕ ਪਹਿਨਣ ਅਤੇ ਸਾਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਣਾ ਹੋਵੇਗਾ। ਸਾਰੇ ਬਾਜ਼ਾਰਾਂ ਨੂੰ ਇਸ ਤਰ੍ਹਾਂ ਖੋਲਿਆ ਜਾਵੇਗਾ ਕਿ ਹਰ ਦਿਨ ਵੱਖ-ਵੱਖ ਬਾਜ਼ਾਰ ਖੁੱਲ੍ਹਣ ਅਤੇ ਸਾਮਾਜਕ ਦੂਰੀ ਅਤੇ ਹੋਰ ਹਰ ਤਰ੍ਹਾਂ ਦੇ ਨਿਰਦੇਸ਼ਾਂ ਦਾ ਪਾਲਣ ਯਕੀਨੀ ਹੋਵੇ।ਮੁੱਖ ਸਬਜੀ ਮੰਡੀ ਹੁਣ ਸਵੇਰੇ 4 ਵਜੇ ਤੋਂ 7 ਵਜੇ ਤੱਕ ਖੁੱਲ੍ਹੇਗੀ।

ਇਹ ਵੀ ਪੜ੍ਹੋ: Lockdown in India: Lockdown4.0 ਦੇ ਦੌਰਾਨ ਚੱਲਣਗੀਆਂ ਸਿਰਫ ਇਹ ਸਪੈਸ਼ਲ ਟਰੇਨਾਂ ਅਤੇ ਮਾਲਗੱਡੀਆਂ

ਫਲ ਅਤੇ ਸਬਜੀ ਮੰਡੀਆਂ ਨੂੰ ਵੱਡੇ ਅਤੇ ਖੁੱਲ੍ਹੇ ਸਥਾਨਾਂ ‘ਤੇ ਸਥਾਪਤ ਕਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਆਮ ਲੋਕਾਂ ਲਈ ਖੋਲ੍ਹਿਆ ਜਾ ਸਕੇਗਾ। ਸ਼ਹਿਰੀ ਖੇਤਰ ‘ਚ ਕੋਈ ਵੀ ਹਫ਼ਤਾਵਾਰ ਮੰਡੀ ਨਹੀਂ ਲੱਗੇਗੀ, ਜਦੋਂ ਕਿ ਪੇਂਡੂ ਇਲਾਕਿਆਂ ‘ਚ ਸਾਮਾਜਕ ਦੂਰੀ ਦੇ ਨਾਲ ਹਫ਼ਤਾਵਾਰ ਮੰਡੀ ਲਗਾਉਣ ਦੀ ਇਜਾਜ਼ਤ ਹੋਵੇਗੀ। ਮਠਿਆਈ ਦੀਆਂ ਦੁਕਾਨਾਂ ਵੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ ਪਰ ਉਨ੍ਹਾਂ ‘ਤੇ ਸਿਰਫ ਵਿਕਰੀ ਦਾ ਕੰਮ ਹੋਵੇਗਾ। ਉੱਥੇ ਬੈਠ ਕੇ ਖਾਣ ਦੀ ਆਗਿਆ ਨਹੀਂ ਹੋਵੇਗੀ।

ਬਰਾਤ ਘਰ ਖੋਲ੍ਹੇ ਜਾਣਗੇ ਪਰ ਵਿਆਹ ਤੋਂ ਪਹਿਲਾਂ ਆਗਿਆ ਲੈਣਾ ਜ਼ਰੂਰੀ ਹੋਵੇਗਾ ਵਿਆਹ ‘ਚ 20 ਲੋਕਾਂ ਤੋਂ ਜ਼ਿਆਦਾ ਨੂੰ ਸ਼ਾਮਿਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪਟੜੀ ਵਪਾਰੀਆਂ ਨੂੰ ਆਪਣਾ ਕੰਮ ਕਰਣ ਦੀ ਇਜਾਜ਼ਤ ਹੋਵੇਗੀ, ਪਰ ਉਨ੍ਹਾਂ ਨੂੰ ਵੀ ਮਾਸਕ ਅਤੇ ਦਸਤਾਨਿਆਂ ਦਾ ਇਸਤੇਮਾਲ ਕਰਣਾ ਹੋਵੇਗਾ ਅਤੇ ਉਨ੍ਹਾਂ ਨੂੰ ਸਾਮਾਜਕ ਦੂਰੀ ਦਾ ਪਾਲਣ ਕਰਦੇ ਹੋਏ ਸਿਰਫ ਖੁੱਲ੍ਹੇ ਸਥਾਨਾਂ ‘ਤੇ ਵਿਕਰੀ ਕਰਣ ਦੀ ਇਜਾਜ਼ਤ ਹੋਵੇਗੀ।

ਪ੍ਰਿੰਟਿੰਗ ਪ੍ਰੈਸ ਅਤੇ ਡਰਾਈ ਕਲੀਨਰ ਕਲੀਨਿੰਗ ਦੀਆਂ ਦੁਕਾਨਾਂ ਖੋਲ੍ਹਣ ਦੀ ਵੀ ਇਜਾਜ਼ਤ ਹੋਵੇਗੀ। ਨਰਸਿੰਗ ਹੋਮ ਅਤੇ ਨਿਜੀ ਹਸਪਤਾਲਾਂ ਨੂੰ ਐਮਰਜੈਂਸੀ ਅਤੇ ਜ਼ਰੂਰੀ ਆਪਰੇਸ਼ਨ ਕਰਣ ਲਈ ਸਿਹਤ ਵਿਭਾਗ ਦੀ ਆਗਿਆ ਅਤੇ ਸਾਰੇ ਸੁਰੱਖਿਆ ਉਪਕਰਣ ਅਤੇ ਸਿਖਲਾਈ ਤੋਂ ਬਾਅਦ ਹੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ। ਹੁਣ ਰਾਜ ਦੇ ਅੰਦਰ ਅਤੇ ਉਸ ਦੇ ਬਾਹਰ ਮੈਡੀਕਲ ਪੇਸ਼ੇਵਰ, ਨਰਸ ਅਤੇ ਪੈਰਾ ਮੈਡੀਕਲ ਸਟਾਫ, ਸਫਾਈ ਕਰਮਚਾਰੀਆਂ ਅਤੇ ਐਂਬੂਲੈਂਸਾਂ ਨੂੰ ਬਿਨਾਂ ਕਿਸੇ ਰੋਕ-ਟੋਕ ਦੇ ਆਉਣ ਜਾਣ ਦੀ ਇਜਾਜ਼ਤ ਹੋਵੇਗੀ ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago