ਯੋਗੀ ਨੇ 1984 ਸਿੱਖ ਕਤਲੇਆਮ ‘ਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਕੀਤਾ ਨਿਆਂ ਦਿਵਾਉਣ ਦਾ ਵਾਅਦਾ

yogi

ਗੋਰਖਪੁਰ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ 1984 ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਿਆਂ ਦਿਵਾਉਣ ਦਾ ਵਾਅਦਾ ਕੀਤਾ ਹੈ। ਯੋਗੀ ਨੇ ਕਿਹਾ ਕਿ ਸਿੱਖ ਕਤਲੇਆਮ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਹੈ ਤੇ ਦੋਸ਼ੀ ਜੇਲ੍ਹਾਂ ਵਿੱਚ ਹੋਣਗੇ।

ਆਪਣੇ ਦੋ ਦਿਨਾਂ ਦੌਰੇ ‘ਤੇ ਗੋਰਖਪੁਰ ਪਹੁੰਚੇ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ 1984 ਸਿੱਖ ਦੰਗਿਆਂ ਦੇ ਬਹੁਤ ਮਾਮਲੇ ਨਿੱਕਲ ਕੇ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਨੇ ਦੱਬ ਲਿਆ ਸੀ। ਯੋਗੀ ਨੇ ਇਹ ਬਿਆਨ ਇੱਥੋਂ ਦੇ ਦੋ ਗੁਰੂ ਘਰਾਂ ਵਿੱਚ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਦੌਰਾਨ ਦਿੱਤਾ।

ਇਹ ਵੀ ਪੜ੍ਹੋ : ਦੁਨੀਆਂ ਦੇ ਫ਼ਰਜ਼ੀ ਟਰੈਵਲ ਏਜੰਟਾਂ ਦੀ ਲਿਸਟ ਜਾਰੀ

ਯੋਗੀ ਨੇ ਗੁਰਦੁਆਰਾ ਮੋਹੱਦੀਪੁਰ ਵਿਖੇ ਸੈਰ-ਸਪਾਟਾ ਕੇਂਦਰ ਵਿਕਸਤ ਕਰਨ ਲਈ ਪੌਣੇ ਦੋ ਕਰੋੜ ਅਤੇ ਗੁਰਦੁਆਰਾ ਜਟਾਸ਼ੰਕਰ ਨੂੰ 94 ਲੱਖ ਤੋਂ ਵੱਧ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਸਾਲ ਹੈ ਅਤੇ ਉਹ ਗੁਰਦੁਆਰਿਆਂ ਦੇ ਨਾਲ-ਨਾਲ ਸ਼ਹਿਰ ਵਿੱਚ ਯੋਜਨਾਵਾਂ ਨੂੰ ਸ਼ੁਰੂ ਕਰਨ ਵਿੱਚ ਖ਼ੁਦ ਨੂੰ ਖ਼ੁਸ਼ਕਿਸਮਤ ਸਮਝ ਰਹੇ ਹਨ।

Source:AbpSanjha