ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਨੌਜਵਾਨ ਰਣਜੀਤ ਸਿੰਘ ਨੂੰ ਮਿਲੀ ਜ਼ਮਾਨਤ

Youth-Ranjit-Singh-granted-bail-in-Lal-Fort-violence-case

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕਮੇਟੀ ਦੇ ਯਤਨਾਂ ਸਦਕਾ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਨਵਾਂਸ਼ਹਿਰ ਦੇ ਪਿੰਡ ਕਾਜਮਪੁਰ ਦੇ ਗੁਰਸਿੱਖ ਨੌਜਵਾਨ ਰਣਜੀਤ ਸਿੰਘ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ।

ਸਿਰਸਾ ਤੇ ਕਾਲਕਾ ਨੇ ਦੱਸਿਆ ਕਿ ਰਣਜੀਤ ਸਿੰਘ ਨੂੰ 32 ਹੋਰ ਨੌਜਵਾਨਾਂ ਨਾਲ ਅਲੀਪੁਰ ਥਾਣੇ ‘ਚ ਦਰਜ ਐਫ.ਆਈ.ਆਰ. ਨੰਬਰ 49/21 ਅਧੀਨ ਧਾਰਾ 307 ਤੇ ਹੋਰ ਸੰਗੀਨ ਧਾਰਾਵਾਂ ਤਹਿਤ ਗਿ੍ਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ 32 ਨੂੰ ਜ਼ਮਾਨਤ ਮਿਲ ਗਈ ਸੀ ।

ਉਨ੍ਹਾਂ ਦੱਸਿਆ ਕਿ ਸੀਨੀਅਰ ਐਡਵੋਕੇਟ ਆਰ.ਐਸ. ਚੀਮਾ ਦੀ ਬਦੌਲਤ ਇਹ ਕੇਸ ਲੜਿਆ, ਜਿਸ ਵਿਚ ਜਗਦੀਪ ਸਿੰਘ ਕਾਹਲੋਂ ਚੇਅਰਮੈਨ ਲੀਗਲ ਸੈੱਲ ਦਿੱਲੀ ਕਮੇਟੀ, ਬਾਰ ਐਸੋਸੀਏਸ਼ਨ ਪ੍ਰਧਾਨ ਸੰਜੀਵ ਚਾਹਰ, ਜਸਪ੍ਰੀਤ ਰਾਏ, ਜਸਦੀਪ ਸਿੰਘ ਢਿੱਲੋਂ, ਪ੍ਰਤੀਕ ਕੋਹਲੀ, ਸੰਕਲਪ ਕੋਹਲੀ ਅਤੇ ਵਰਿੰਦਰ ਸੰਧੂ ਨੇ ਅਹਿਮ ਭੂਮਿਕਾ ਅਦਾ ਕੀਤੀ।

ਉਨ੍ਹਾਂ ਦੱਸਿਆ ਕਿ ਬੀਬੀ ਰਵਿੰਦਰ ਕੌਰ ਦੀ ਵੀ ਸਾਰੇ ਕੇਸਾਂ ਦੇ ਲੜਨ ‘ਚ ਅਹਿਮ ਭੂਮਿਕਾ ਰਹੀ ਹੈ। ਸਿਰਸਾ ਤੇ ਕਾਲਕਾ ਵਲੋਂ ਸਾਰੇ ਵਕੀਲਾਂ, ਬੀਬੀ ਰਵਿੰਦਰ ਕੌਰ ਤੇ ਰਣਜੀਤ ਸਿੰਘ ਦੇ ਭਰਾ ਪਰਦੀਪ ਸਿੰਘ ਤੇ ਚਾਚਾ ਸਤਨਾਮ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪੁਲਿਸ ਵਾਲਿਆਂ ਨੇ ਰਣਜੀਤ ਸਿੰਘ ‘ਤੇ ਤਸ਼ੱਦਦ ਢਾਹਿਆ, ਉਨ੍ਹਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ