Corona in New Zealand: ਨਿਊਜ਼ੀਲੈਂਡ ਵਾਸੀਆਂ ਲਈ ਰਾਹਤ ਦੀ ਖ਼ਬਰ,24 ਘੰਟਿਆਂ ਵਿੱਚ ਕੋਈ ਵੀ ਮਾਮਲਾ ਨਹੀਂ ਆਇਆ ਸਾਹਮਣੇ

new-zealand-no-new-corona-case-confirmed

Corona in New Zealand: ਨਿਊਜ਼ੀਲੈਂਡ ਵਿਚ ਸੋਮਵਾਰ ਨੂੰ ਵਿਸ਼ਵ ਮਹਾਮਾਰੀ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ। ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 1,504 ਹੀ ਬਣੀ ਹੋਈ ਹੈ। ਸਿਹਤ ਮੰਤਰਾਲੇ ਨੇ ਅੱਜ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਨੂੰ ਭੇਜੀ ਗਈ ਰਿਪੋਰਟ ਮੁਤਾਬਕ ਨਿਊਜ਼ੀਲੈਂਡ ਵਿਚ ਕੋਰੋਨਾ ਦੇ ਕੁੱਲ ਪੁਸ਼ਟੀ ਵਾਲੇ ਮਾਮਲੇ 1,154 ਹਨ। ਦੇਸ਼ ਵਿਚ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1456 ‘ਤੇ ਸਥਿਰ ਹੈ, ਜੋ ਪੁਸ਼ਟੀ ਹੋਏ ਅਤੇ ਸੰਭਾਵਿਤ ਮਾਮਲਿਆਂ ਦਾ 97 ਫੀਸਦੀ ਹੈ।

ਇਹ ਵੀ ਪੜ੍ਹੋ: Corona Updates: ਸਿੰਗਾਪੁਰ ਦੇ ਵਿਗਿਆਨੀਆਂ ਨੇ ਕੀਤਾ ਦਾਅਵਾ, ਮਰੀਜ਼ ਤੋਂ 11 ਦਿਨਾਂ ਬਾਅਦ ਨਹੀਂ ਫੈਲਦਾ Corona

6 ਮਈ ਤੋਂ ਦੇਸ਼ ਵਿਚ ਕੋਰੋਨਾ ਨਾਲ ਹੁਣ ਤੱਕ 21 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮੰਤਰਾਲੇ ਨੇ ਕਿਹਾ ਕਿ ਕੋਰੋਨਾ ਪੀੜਤ ਇਕ ਵਿਅਕਤੀ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਅਤੇ ਇਸ ਵਿਅਕਤੀ ਨੂੰ ਆਈ. ਸੀ. ਯੂ. ਵਿਚ ਨਹੀਂ ਰੱਖਿਆ ਗਿਆ। ਨਿਊਜ਼ੀਲੈਂਡ ਕੋਵਿਡ ਟਰੇਜ਼ਰ ਐਪ ਵਿਚ ਹੁਣ ਤੱਕ 3,80,000 ਮਾਮਲੇ ਰਜਿਸਟਰਡ ਹੋਏ ਹਨ। ਐਤਵਾਰ ਸ਼ਾਮ 5 ਵਜੇ ਤੱਕ ਇਸ ਵਿਚ 17,000 ਮਾਮਲਿਆਂ ਦਾ ਵਾਧਾ ਹੋਇਆ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ