ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਵਿੱਚ ਹੋਈ ਭਾਰੀ ਬਰਫ਼ਬਾਰੀ, ਲੋਕਾਂ ਵਿੱਚ ਖੁਸ਼ੀ ਦਾ ਮਾਹੌਲ

 newsouthwales-snow-falls

ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਦੇ ਲੋਕਾਂ ਵਿੱਚ ਅੱਜ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਝਾੜੀਆਂ ਨੂੰ ਲੱਗੀ ਅੱਗ ਦੇ ਕਾਰਨ ਬਹੁਤ ਨੁਕਸਾਨ ਹੋਇਆ ਹੈ। ਜਿਸ ਦੇ ਨਾਲ ਇਸ ਸੂਬੇ ਵਿੱਚ ਬਹੁਤ ਜਿਆਦਾ ਗਰਮੀ ਹੋ ਗਈ ਸੀ। ਹਾਲੇ ਵੀ ਕੁੱਝ ਇਲਾਕਿਆਂ ਦੇ ਵਿੱਚ ਅੱਗ ਲੱਗੀ ਹੋਈ ਹੈ। ਪਰ ਭਾਰੀ ਬਰਫ਼ਬਾਰੀ ਨਿਊ ਸਾਊਥ ਵੇਲਜ਼ ਦੇ ਲੋਕਾਂ ਲਈ ਖੁਸ਼ੀਆਂ ਲੈ ਕੇ ਆਈ ਹੈ।

newsouthwales snow falls

ਆਸਟ੍ਰੇਲੀਆ ਦੇ ਬਲੂ ਮਾਊਨਟੇਨਜ਼, ਕਾਟੂਮਬਾ ਅਤੇ ਬਲੈਕਹੀਥ ‘ਚ ਬੱਚਿਆਂ ਤੇ ਵੱਡਿਆਂ ਨੂੰ ਖੁਸ਼ੀ ‘ਚ ਬਰਫ ਨਾਲ ਖੇਡਦਿਆਂ ਦੇਖਿਆ ਗਿਆ। ਮਿਲੀ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਦੇ ਦੱਖਣੀ-ਪੂਰਬੀ ਇਲਾਕੇ ਵਿੱਚ ਹੁਣ ਤੱਕ 50 ਮਿਲੀ ਮੀਟਰ ਬਾਰਿਸ਼ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਕਿ ਬਾਰਿਸ਼ ਘੱਟ ਹੋਣ ਦੇ ਕਾਰਨ ਆਸਟ੍ਰੇਲੀਆ ਦੇ ਕਈ ਇਲਾਕਿਆਂ ਵਿੱਚ ਸੋਕਾ ਪੈਣ ਦਾ ਡਰ ਸੀ ਪਰ ਭਾਰੀ ਬਾਰਿਸ਼ ਪੈਣ ਦੇ ਕਾਰਨ ਲੋਕਾਂ ਨੂੰ ਗਰਮੀ ਅਤੇ ਸੋਕੇ ਤੋਂ ਰਾਹਤ ਮਿਲੀ ਹੈ।

newsouthwales snow falls

ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਨਿਊ ਸਾਊਥ ਵੇਲਜ਼ ਵਿੱਚ ਝਾੜੀਆਂ ਨੂੰ ਅੱਗ ਲੱਗਣ ਦੇ ਕਾਰਨ ਪਿਛਲੇ ਦਿਨਾਂ ਵਿੱਚ ਉੱਥੋਂ ਦਾ ਤਾਪਮਾਨ 29 ਡਿਗਰੀ ਸੀ। ਜੋ ਕਿ ਉਣ ਭਾਰੀ ਬਰਫ਼ਬਾਰੀ ਤੇ ਭਾਰੀ ਬਾਰਿਸ਼ ਦੇ ਕਾਰਨ 14 ਡਿਗਰੀ ਹੀ ਰਹਿ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹਨਾਂ ਇਲਾਕਿਆਂ ਵਿੱਚ ਬੁੱਧਵਾਰ ਅਤੇ ਵੀਰਵਾਰ ਮੀਂਹ ਪੈਂਦਾ ਰਹੇਗਾ। ਮਿਲੀ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ ਵਿੱਚ ਝਾੜੀਆਂ ਨੂੰ ਅੱਗ ਲੱਗਣ ਦੇ ਕਾਰਨ 59000 ਹੈਕਟੇਅਰ ਦੇ ਕਰੀਬ ਇਲਾਕਾ ਸੜ ਕੇ ਸੁਆਹ ਹੋ ਚੁੱਕਾ ਹੈ।

ਜ਼ਰੂਰ ਪੜ੍ਹੋ: ਆਸਟ੍ਰੇਲੀਆ ਦੇ ਮੈਲਬਰਨ ਵਿੱਚ ਮੈਗਪਾਈ ਨਾਂ ਦੇ ਪੰਛੀ ਦੇ ਹਮਲੇ ਕਾਰਨ ਇੱਕ ਵਿਅਕਤੀ ਦੀ ਮੌਤ