Corona in Ludhiana: ਲੁਧਿਆਣਾ ਵਾਸੀਆਂ ਲਈ ਖੁਸ਼ੀ ਦੀ ਖ਼ਬਰ, 48 ਘੰਟਿਆਂ ਵਿੱਚ ਇੱਕ ਵੀ ਪੋਜ਼ੀਟਿਵ ਕੇਸ ਨਹੀਂ ਆਇਆ

Corona in Ludhiana: ਸ਼ਹਿਰ ਵਾਸੀਆਂ ਲਈ ਚੰਗੀ ਖ਼ਬਰ ਹੈ ਕਿ ਐਤਵਾਰ ਨੂੰ ਦੂਜੇ ਦਿਨ ਵੀ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਸਿਹਤ ਵਿਭਾਗ ਵੱਲੋਂ 108 ਸੈਂਪਲਾਂ ਨੂੰ ਜਾਂਚ ਲਈ ਭੇਜਿਆ ਗਿਆ ਸੀ, ਜਿਨ੍ਹਾਂ ‘ਚੋਂ 160 ਜੀ. ਐੱਮ. ਸੀ. ਪਟਿਆਲਾ ਅਤੇ ਦੋ ਸੈਂਪਲ ਦਯਾਨੰਦ ਹਸਪਤਾਲ ’ਚ ਭੇਜੇ ਗਏ ਸਨ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਮੁਤਾਬਕ ਪਟਿਆਲਾ ਭੇਜੇ 160 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂ ਕਿ ਦਯਾਨੰਦ ਹਸਪਤਾਲ ‘ਚ ਭੇਜੇ ਗਏ 2 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ।

ਇਹ ਵੀ ਪੜ੍ਹੋ: Eid in Ludhiana: ਲੁਧਿਆਣਾ ਦੀ ਜਾਮਾ ਮਸਜਿਦ ਵਿੱਚ ਲੱਗੀਆਂ ‘ਈਦ’ ਦੇ ਤਿਉਹਾਰ ਤੇ ਰੌਣਕਾਂ

ਉਨ੍ਹਾਂ ਦੱਸਿਆ ਕਿ ਹੁਣ ਤੱਕ 5986 ਸੈਂਪਲ ਨੈਗੇਟਿਵ ਹਨ। ਹੁਣ ਤੱਕ 179 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 7 ਲੋਕਾਂ ਦੀ ਮੌਤ ਹੋਈ ਹੈ। ਡਾ. ਬੱਗਾ ਨੇ ਦੱਸਿਆ ਕਿ 135 ਲੋਕ ਠੀਕ ਹੋ ਕੇ ਘਰ ਜਾ ਚੁੱਕੇ ਹਨ। ਉਪਰੋਕਤ ਤੋਂ ਇਲਾਵਾ ਦੂਜੇ ਜ਼ਿਲਿਆਂ ਅਤੇ ਦੂਜੇ ਸੂਬਿਆਂ ਤੋਂ 86 ਲੋਕ ਲੁਧਿਆਣਾ ਦੇ ਹਸਪਤਾਲਾਂ ‘ਚ ਪਾਜ਼ੇਟਿਵ ਆਏ। ਇਨ੍ਹਾਂ ‘ਚ 5 ਦੀ ਮੌਤ ਹੋ ਗਈ ਸੀ। ਲੋਕਾਂ ਦੀ ਜਾਂਚ ਅਤੇ ਸਕਰੀਨਿੰਗ ਦਾ ਕੰਮ ਜਾਰੀ ਹੈ। ਸਿਹਤ ਵਿਭਾਗ ਦੀ ਟੀਮ ਨੇ ਸਕਰੀਨਿੰਗ ਦੌਰਾਨ 113 ਲੋਕਾਂ ਨੂੰ ਹੋਮ ਕੁਅਰੰਟਾਈਨ ’ਚ ਭੇਜਿਆ, ਹੁਣ 2343 ਲੋਕ ਹੋਮ ਕੁਅਰੰਟਾਈਨ ’ਚ ਹਨ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago