Corona in Punjab: ਪੰਜਾਬ ਵਿੱਚ Corona ਫੈਲਾਉਣ ਲਈ NRIs ਨੂੰ ਦੋਸ਼ ਦੇਣਾ ਸਹੀ ਨਹੀਂ: ਕੈਪਟਨ ਅਮਰਿੰਦਰ ਸਿੰਘ

coronavirus-curfew-in-punjab-captain-amrinder-singh

Corona in Punjab: ਪੂਰੀ ਦੁਨੀਆ ‘ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਪੰਜਾਬ ਅਛੂਤਾ ਨਹੀਂ ਹੈ। ਹੁਣ ਤੱਕ ਪੰਜਾਬ ‘ਚ 5 ਮੌਤਾਂ ਹੋ ਚੁੱਕੀਆਂ ਹਨ ਅਤੇ ਸੂਬੇ ‘ਚ 58 ਦੇ ਕਰੀਬ ਲੋਕ ਕੋਰੋਨਾ ਵਾਇਰਸ ਦੇ ਕੇਸ ਪਾਜ਼ੀਟਿਵ ਪਾਏ ਗਏ ਹਨ। ਲੋਕਾਂ ਨੂੰ ਵਿਨਾਸ਼ਕਾਰੀ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਰਕਾਰ ਵੱਲੋਂ ਵੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੀ ਗੱਲ ਕਰੀਏ ਤਾਂ ਇਸ ਬੀਮਾਰੀ ਲਈ ਪ੍ਰਵਾਸੀ ਭਾਰਤੀਆਂ ਨੂੰ ਦੋਸ਼ੀਆਂ ਵਜੋਂ ਕਟਿਹਰੇ ‘ਚ ਖੜ੍ਹਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕਰਫਿਊ ਵਧਾਉਣ ਨੂੰ ਲੈਕੇ ਕੈਪਟਨ ਨੇ ਦਿੱਤਾ ਵੱਡਾ ਬਿਆਨ, ਅਫਸਰਾਂ ਨੂੰ ਵੀ ਕਿਸ਼ਤਾਂ ਵਿੱਚ ਮਿਲੇਗੀ ਤਨਖਾਹ

ਕਿਹਾ ਜਾ ਰਿਹਾ ਹੈ ਕਿ ਪਾਸਪੋਰਟ ਵਾਲੇ ਦੀ ਬੀਮਾਰੀ ਰਾਸ਼ਨ ਕਾਰਡ ਵਾਲਿਆਂ ਨੂੰ ਲੱਗ ਗਈ ਹੈ। ਪ੍ਰਤੀਨਿਧੀ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐੱਨ. ਆਰ. ਆਈਜ਼ ਦੇ ਉੱਪਰ ਲੱਗ ਰਹੇ ਦੋਸ਼ਾਂ ਨੂੰ ਗਲਤ ਠਹਿਰਾਇਆ ਹੈ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ ਤੋਂ ਆਉਣ ਵਾਲੇ ਐੱਨ. ਆਰ. ਆਈਜ਼ ਨੂੰ ਕੀ ਪਤਾ ਕਿ ਉਹ ਇਨਫੈਕਟਿਡ ਹਨ। ਇਸ ਬੀਮਾਰੀ ਲਈ ਐੱਨ. ਆਰ. ਆਈਜ਼ ਪੂਰੀ ਤਰ੍ਹਾਂ ਦੋਸ਼ੀ ਨਹੀਂ ਹਨ। ਪੂਰੀ ਦੁਨੀਆ ਨੂੰ ਕੋਰੋਨਾ ਵਾਇਰਸ ਨੇ ਪ੍ਰਭਾਵਿਤ ਕੀਤਾ ਹੋਇਆ ਹੈ। ਕੈਨੇਡਾ, ਅਮਰੀਕਾ ਅਤੇ ਯੂ. ਕੇ. ਅਤੇ ਯੂਰਪ ‘ਚ ਲੋਕ ਇਸ ਬੀਮਾਰੀ ਨਾਲ ਇਨਫੈਕਟਿਡ ਹੋ ਰਹੇ ਹਨ।

ਇਹ ਵੀ ਪੜ੍ਹੋ: Corona in Punjab: Corona ਦਾ ਇੱਕ ਹੋਰ ਕੇਸ ਆਇਆ ਸਾਹਮਣੇ, ਰੋਪੜ ਜ਼ਿਲ੍ਹਾ ਕੀਤਾ ਸੀਲ

ਚੀਨ ਤੋਂ ਇਹ ਬੀਮਾਰੀ ਚੱਲੀ ਹੈ ਅਤੇ ਪੂਰੀ ਦੁਨੀਆ ‘ਚ ਆਪਣੇ ਪੈਰ ਪਸਾਰ ਲਏ ਹਨ। ਹਵਾ ਚੱਲ ਰਹੀ ਹੈ ਅਤੇ ਅਜਿਹੀ ਸਥਿਤੀ ‘ਚ ਕੋਈ ਵੀ ਵਿਅਕਤੀ ਇਨਫੈਕਟਿਡ ਹੋ ਸਕਦਾ ਹੈ, ਇਸ ਲਈ ਕਿਸੇ ਵੀ ਵਿਅਕਤੀ ਨੂੰ ਸਿੱਧੇ ਤੌਰ ‘ਤੇ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ ਹੈ। ਇਹ ਬੀਮਾਰੀ ਕਿਸੇ ਨੂੰ ਵੀ ਕਿਸੇ ਤੋਂ ਵੀ ਲੱਗ ਸਕਦੀ ਹੈ। ਅਸੀਂ ਤਾਂ ਹਮੇਸ਼ਾ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਖੁਸ਼ਹਾਲ ਰਹਿਣ। ਹੁਣ ਹਾਲਾਤ ਹੀ ਅਜਿਹੇ ਬਣ ਗਏ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ