NRI ਨਿਊਜ਼

Referendum 2020 News: ਪੰਜਾਬ ਦੇ ਵਿੱਚ ਅੱਤਵਾਦ ਦੀ ਹਵਾ ਦੇਣ ਲਈ ਗੁਰਪਤਵੰਤ ਪਨੂੰ ਸਣੇ 9 ਜਾਣਿਆ ਨੂੰ ਐਲਾਨਿਆ ਖਾਲਿਸਤਾਨੀ ਅੱਤਵਾਦੀ


Referendum 2020 News: ਗ੍ਰਹਿ ਮੰਤਰਾਲਾ ਨੇ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨੇਤਾ ਵਾਧਵਾ ਸਿੰਘ ਸਣੇ 9 ਲੋਕਾਂ ਨੂੰ ਪੰਜਾਬ ‘ਚ ਅੱਤਵਾਦ ਨੂੰ ਫਿਰ ਹਵਾ ਦੇਣ ਦੇ ਲਈ ਅੱਤਵਾਦੀ ਐਲਾਨ ਕੀਤਾ ਹੈ। ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਬਿਆਨ ਮੁਤਾਬਕ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਸਿੱਖ ਯੂਥ ਫੈੱਡਰੇਸ਼ਨ ਦੇ ਚੀਫ ਲਖਬੀਰ ਸਿੰਘ ਨੂੰ ਵੀ ਅੱਤਵਾਦੀਆਂ ਦੀ ਸੂਚੀ ‘ਚ ਪਾਇਆ ਗਿਆ ਹੈ। ਇਨ੍ਹਾਂ 9 ਲੋਕਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਅੱਤਵਾਦੀ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Referendum 2020: Referendum 2020 ਦੇ ਸੰਸਥਾਪਕ ਗੁਰਪਤਵੰਤ ਪੰਨੂ ਦੁਆਰਾ ਫੌਜੀਆਂ ਨੂੰ ਆਪਣੇ ਦੇਸ਼ ਖਿਲਾਫ ਭੜਕਾਉਣ ਤੇ ਦੇਸ਼ ਧ੍ਰੋਹ ਦਾ ਕੇਸ ਦਰਜ

ਬਿਆਨ ਮੁਤਾਬਕ ਇਹ ਸਾਰੇ 9 ਲੋਕ ਸੀਮਾ ਪਾਰ ਤੇ ਵਿਦੇਸ਼ੀ ਧਰਤੀ ਤੋਂ ਅੱਤਵਾਦ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ‘ਚ ਸ਼ਾਮਲ ਰਹੇ ਹਨ। ਦੇਸ਼ ‘ਚ ਅਸਥਿਰਤਾ ਦੀਆਂ ਉਨ੍ਹਾਂ ਦੀਆਂ ਨਾਪਾਕ ਕੋਸ਼ਿਸ਼ਾਂ ‘ਚ ਇਨ੍ਹਾਂ ਅੱਤਵਾਦੀਆਂ ਨੇ ਪੰਜਾਬ ‘ਚ ਅੱਤਵਾਦ ਵਧਾਇਆ ਅਤੇ ਖਾਲਿਸਤਾਨ ਅੰਦੋਲਨ ਨੂੰ ਹਵਾ ਦਿੱਤੀ। ਪਿਛਲੇ ਸਾਲ ਸਤੰਬਰ ‘ਚ ਇਸ ਐਕਟ ਨੂੰ ਲਾਗੂ ਕਰ ਕੇ ਕੇਂਦਰ ਸਰਕਾਰ ਨੇ ਮੌਲਾਨਾ ਮਸੂਦ ਅਜ਼ਹਰ, ਹਾਫਿਜ਼ ਸਈਦ, ਜਕੀ-ਉਰ-ਰਹਿਮਾਨ ਲਖਵੀ ਤੇ ਦਾਊਦ ਇਬਰਾਹਿਮ ਨੂੰ ਅੱਤਵਾਦੀ ਐਲਾਨ ਕੀਤਾ ਸੀ।

1. ਗੁਰਪਤਵੰਤ ਸਿੰਘ ਪੰਨੂ (ਸਿੱਖਸ ਫਾਰ ਜਸਟਿਸ ਅਮਰੀਕਾ)

2. ਵਾਧਵਾ ਸਿੰਘ (ਚੀਫ ਬੱਬਰ ਖਾਲਸਾ ਇੰਟਰਨੈਸ਼ਨਲ ਪਾਕਿਸਤਾਨ)

3. ਪਰਮਜੀਤ ਸਿੰਘ (ਚੀਫ ਬੱਬਰ ਖਾਲਸਾ ਇੰਟਰਨੈਸ਼ਨਲ ਬ੍ਰਿਟੇਨ)

4. ਲਖਬੀਰ ਸਿੰਘ (ਚੀਫ ਇੰਟਰਨੈਸ਼ਨਲ ਸਿੱਖ ਯੂਥ ਫੈੱਡਰੇਸ਼ਨ ਪਾਕਿਸਤਾਨ)

5. ਰਣਜੀਤ ਸਿੰਘ (ਖਾਲਿਸਤਾਨ ਜ਼ਿੰਦਾਬਾਦ ਫੋਰਸ ਪਾਕਿਸਤਾਨ)

6. ਪਰਮਜੀਤ ਸਿੰਘ (ਖਾਲਿਸਤਾਨ ਕਮਾਂਡੋ ਫੋਰਸ ਪਾਕਿਸਤਾਨ)

7. ਭੁਪਿੰਦਰ ਸਿੰਘ ਭਿੰਡਾ (ਖਾਲਿਸਤਾਨ ਜ਼ਿੰਦਾਬਾਦ ਫੋਰਸ ਜਰਮਨੀ)

8. ਗੁਰਮੀਤ ਸਿੰਘ ਬੱਗਾ (ਖਾਲਿਸਤਾਨ ਜ਼ਿੰਦਾਬਾਦ ਫੋਰਸ ਜਰਮਨੀ)

9. ਹਰਦੀਪ ਸਿੰਘ ਨਿੱਜਰ (ਚੀਫ ਖਾਲਿਸਤਾਨ ਟਾਈਗਰ ਫੋਰਸ ਕੈਨੇਡਾ)

NRI News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago