Referendum 2020 News: Referendum 2020 ਦੇ ਸੰਸਥਾਪਕ ਗੁਰਪਤਵੰਤ ਪੰਨੂ ਅਤੇ ਉਹ ਦੇ ਸਾਥੀਆਂ ਖਿਲਾਫ ਪੰਜਾਬ ਪੁਲਿਸ ਨੇ ਕੀਤੇ 2 ਪਰਚੇ ਦਰਜ

punjab-police-file-2-firs-against-gurpatwant-pannu-and-his-associates

Referendum 2020 News: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ.) ਦੇ ਗੁਰਪਤਵੰਤ ਸਿੰਘ ਪੰਨੂੰ ਨੂੰ ਅੱਤਵਾਦੀ ਐਲਾਨ ਕੀਤੇ ਜਾਣ ਤੋਂ ਇਕ ਦਿਨ ਬਾਅਦ ਪੰਜਾਬ ਪੁਲਸ ਨੇ ਵੀਰਵਾਰ ਨੂੰ ਉਸ ਅਤੇ ਉਸ ਦੇ ਸਹਿਯੋਗੀ ਐੱਸ. ਐੱਫ. ਜੇ. ਦੇ ਐਕਟਿਵ ਮੈਂਬਰ ਜੋਗਿੰਦਰ ਸਿੰਘ ਗੁੱਜਰ ਖਿਲਾਫ ਅੰਮ੍ਰਿਤਸਰ ਅਤੇ ਕਪੂਰਥਲਾ ‘ਚ 2 ਵੱਖ-ਵੱਖ ਐੱਫ. ਆਈ. ਆਰਜ਼ ਦਰਜ ਕੀਤੀਆਂ ਹਨ, ਜੋ ਇਸ ਸਾਲ ਫਰਵਰੀ ‘ਚ ਇਟਲੀ ਤੋਂ ਭਾਰਤ ਆਇਆ ਸੀ।

ਇਹ ਵੀ ਪੜ੍ਹੋ: Referendum 2020 News: ਪੰਜਾਬ ਦੇ ਵਿੱਚ ਅੱਤਵਾਦ ਦੀ ਹਵਾ ਦੇਣ ਲਈ ਗੁਰਪਤਵੰਤ ਪਨੂੰ ਸਣੇ 9 ਜਾਣਿਆ ਨੂੰ ਐਲਾਨਿਆ ਖਾਲਿਸਤਾਨੀ ਅੱਤਵਾਦੀ

ਖਾਲਿਸਤਾਨ ਦਾ ਸਮਰਥਨ ਕਰਨ ਵਾਲਾ ਪੰਨੂੰ, ਜਿਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ‘ਚ ਕਿਹਾ ਸੀ ਕਿ ਉਹ ਪੰਜਾਬ ‘ਚ ਅੱਤਵਾਦ ਨੂੰ ਉਤਸ਼ਾਹਿਤ ਕਰਨ ‘ਚ ਸਰਗਰਮ ਤੌਰ ‘ਤੇ ਸ਼ਾਮਲ ਸੀ, ਨੂੰ ਗ੍ਰਹਿ ਮੰਤਰਾਲੇ ਨੇ ਯੂ. ਏ. ਪੀ. ਏ. ਅਧੀਨ ਅੱਤਵਾਦੀ ਵਜੋਂ ਨਾਮਜ਼ਦ 9 ਵਿਅਕਤੀਆਂ ‘ਚ ਸ਼ਾਮਲ ਕੀਤਾ ਹੈ, ਜੋ ਪੰਜਾਬ ‘ਚ ਅੱਤਵਾਦ ਨੂੰ ਉਤਸ਼ਾਹਿਤ ਕਰਨ ਅਤੇ ਵਿਦੇਸ਼ੀ ਧਰਤੀ ਤੋਂ ਅੱਤਵਾਦ ਦੀਆਂ ਵੱਖ-ਵੱਖ ਕਾਰਵਾਈਆਂ ‘ਚ ਸ਼ਾਮਲ ਸਨ। ਐੱਮ. ਐੱਚ. ਏ. ਨੇ ਪੰਨੂੰ ਨੂੰ ਭਾਰਤ ਵਿਰੁੱਧ ਵੱਖਵਾਦੀ ਮੁਹਿੰਮ ਨੂੰ ਸਰਗਰਮੀ ਨਾਲ ਚਲਾਉਣ ਅਤੇ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਅੱਤਵਾਦੀ ਕਤਾਰਾਂ ‘ਚ ਸ਼ਾਮਲ ਹੋਣ ਲਈ ਉਤਸਾਹਤ ਕਰਨ ਲਈ ਅੱਤਵਾਦੀ ਐਲਾਨਿਆ ਗਿਆ ਹੈ।

NRI News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ