Canada Suicide News: ਕੈਨੇਡਾ ਪੜ੍ਹਾਈ ਕਰਨ ਗਏ ਇਕ ਹੋਰ ਪੰਜਾਬੀ ਨੌਵਜਾਨ ਨੇ ਕੀਤੀ ਖ਼ੁਦਕੁਸ਼ੀ

punjabi-youth-commit-suicide-in-brampton-canada

Canada Suicide News: ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਵੱਲੋਂ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਸਮਰਾਲਾ ਦੇ ਵਿਸ਼ਾਲ ਸਿੰਘ ਨਾਂ ਦੇ ਨੌਜਵਾਨ ਨੇ ਬ੍ਰੈਂਪਟਨ ਵਿਖੇ ਆਪਣੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਸਮਰਾਲਾ ਨੇੜਲੇ ਪਿੰਡ ਮੰਜਾਲੀ ਖੁਰਦ ਦਾ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਦੋ ਸਾਲ ਪਹਿਲਾਂ ਉਹ ਪੜ੍ਹਾਈ ਲਈ ਕੈਨੇਡਾ ਗਿਆ ਸੀ। 12 ਅਗਸਤ ਨੂੰ ਉਸ ਵੱਲੋਂ ਖੁਦਕੁਸ਼ੀ ਕਰ ਲਈ ਗਈ।

ਇਹ ਵੀ ਪੜ੍ਹੋ: Shri Muktsar Sahib Suicide News: ਸ਼੍ਰੀ ਮੁਕਤਸਰ ਸਾਹਿਬ ਵਿੱਚ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ASI ਨੇ ਕੀਤਾ ਸੁਸਾਈਡ

ਵਿਸ਼ਾਲ ਸਿੰਘ ਵੱਲੋਂ ਕਦੇ ਵੀ ਪਰਿਵਾਰ ਨਾਲ ਅਜਿਹੀ ਕੋਈ ਗੱਲ ਸਾਂਝੀ ਨਹੀਂ ਕੀਤੀ, ਜਿਸ ਤੋਂ ਅਜਿਹੇ ਸੰਕੇਤ ਮਿਲਦੇ ਕਿ ਉਹ ਖੁਦਕੁਸ਼ੀ ਕਰਨ ਵਾਲਾ ਹੈ। ਪਰਿਵਾਰ ਵੱਲੋਂ ਵਿਸ਼ਾਲ ਸਿੰਘ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਸੰਭਾਵਨਾ ਹੈ ਕਿ ਸ਼ਨੀਵਾਰ ਤੱਕ ਲਾਸ਼ ਇੱਥੇ ਪਹੁੰਚ ਜਾਵੇਗੀ।

 Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ