Corona in Amritsar: ਅੰਮ੍ਰਿਤਸਰ ਵਿੱਚ Corona ਦਾ ਕਹਿਰ, ਇਕ ਨਵਾਂ ਹੋਰ ਮਾਮਲਾ ਆਇਆ ਸਾਹਮਣੇ

one-more-corona-case-in-amritsar

Corona in Amritsar: ਬਾਹਰੀ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਲਈ ਚਿੰਤਾ ਖੜ੍ਹੀ ਕਰ ਦਿੱਤੀ ਹੈ। ਜ਼ਿਲਾ ਅੰਮ੍ਰਿਤਸਰ ਵਿਚ ਗੁਜਰਾਤ ਤੋਂ ਆਏ 45 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮਰੀਜ਼ ਖੁਦ ਸਿਹਤ ਵਿਭਾਗ ਵਲੋਂ ਬਣਾਏ ਗਏ ਸਰਕਾਰੀ ਹਸਪਤਾਲ ਵਿਚ ਬਲੂ ਕਾਰਨਰ ਵਿਚ ਆਇਆ ਸੀ। ਪਿੰਡ ਦਨਿਆਲ ਤਹਿਸੀਲ ਬਾਬਾ ਬਕਾਲਾ ਦਾ ਰਹਿਣ ਵਾਲਾ ਇਹ ਵਿਅਕਤੀ ਕੁਝ ਦਿਨ ਪਹਿਲਾਂ ਹੀ ਗੁਜਰਾਤ ਤੋਂ ਆਇਆ ਸੀ। ਦੱਸਣਯੋਗ ਹੈ ਕਿ ਜ਼ਿਲਾ ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ 309 ਹੋ ਗਈ ਹੈ। ਜਿਨ੍ਹਾਂ ਵਿਚ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 296 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ