Corona in Punjab: ਪੰਜਾਬ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਫਰੀਦਕੋਟ ਵਿੱਚ ਇਕ ਨਵਾਂ ਕੇਸ ਆਇਆ ਸਾਹਮਣੇ

one-more-corona-positive-case-in-faridkot-2
Corona in Punjab: ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 4132 ਸੈਂਪਲ ਲੈਬ ਵਿਚ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿਚੋਂ 134 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਪ੍ਰਾਪਤ ਨਤੀਜਿਆਂ ‘ਚ 3923 ਰਿਪੋਰਟਾਂ ਨੈਗੇਟਿਵ ਆਈਆਂ ਹਨ। ਜ਼ਿਲੇ ਅੰਦਰ ਆਏ 60 ਕੋਰੋਨਾ ਪਾਜ਼ੇਟਿਵ ਨੂੰ ਤੰਦਰੁਸਤ ਹੋਣ ‘ਤੇ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ ਪਰ ਹੁਣ ਗੁੜਗਾਓਂ ਤੋਂ ਫਰੀਦਕੋਟ ਆਇਆ 22 ਸਾਲਾਂ ਨੌਜਵਾਨ ਜੋ ਪਿੰਡ ਸੇਦੇ ਸਿੰਗ ਵਾਲਾ ਦਾ ਹੈ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸਨੂੰ ਅਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Hoshiarpur News: ਮੁਕੇਰੀਆਂ ਦੀ ਨੈਸ਼ਨਲ ਇੰਸ਼ੋਰੈਂਸ ਬੈਂਕ ਵਿੱਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਹੁਣ ਸਿਰਫ ਫਰੀਦਕੋਟ ਦਾ 1 ਐਕਟਿਵ ਕੇਸ ਹੈ ਜੋ ਜ਼ੇਰੇ ਇਲਾਜ ਹੈ।ਉਨ੍ਹਾਂ ਕਿਹਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੀਆਂ ਹਨ। ਵਿਭਾਗ ਵਲੋਂ ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾ ਵਿਖੇ ਸਤਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ. ਏ. ਐੱਸ ਦੀ ਯੋਗ ਅਗਵਾਈ ਹੇਠ ਵਿਦੇਸ਼ਾਂ ਤੋਂ ਆਏ 26 ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਗਿਆ ਸੀ, ਜਿੰਨਾਂ ਵਿਚੋਂ 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 6 ਦੀ ਰਿਪੋਰਟ ਆਉਣੀ ਬਾਕੀ ਹੈ ਅਤੇ ਹਾਲ ਹੀ ਵਿਚ ਆਏ ਇਕ ਵਿਅਕਤੀ ਦਾ ਸੈਂਪਲ ਵੀ ਜਲਦ ਇਕੱਤਰ ਕਰ ਲੈਬ ਵਿਚ ਭੇਜਿਆ ਜਾ ਰਿਹਾ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।