Corona in Tarntaran: ਪੰਜਾਬ ਵਿੱਚ Corona ਨੇ ਮੁੜ ਫੜੀ ਰਫ਼ਤਾਰ, ਤਰਨਤਾਰਨ ਵਿੱਚ ਇਕ ਨਵਾਂ ਮਾਮਲਾ ਆਇਆ ਸਾਹਮਣੇ

one-more-corona-positive-case-in-tarntaran
Corona in Tarntaran: ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਤਰਨਤਾਰਨ ਦੇ ਪਿੰਡ ਕੱਚਾ ਪੱਕਾ ‘ਚ ਸਾਹਮਣੇ ਹੈ, ਜਿਥੇ ਇਕ ਨੌਜਵਾਨ ਕੋਰੋਨਾ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਮਰੀਜ਼ ਦੀ ਪੁਸ਼ਟੀ ਹੋਣ ਉਪਰੰਤ ਤੁਰੰਤ ਉਸ ਨੂੰ ਆਈਸੋਲੇਸ਼ਨ ਵਾਰਡ ‘ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨਵੀ ‘ਚ ਤਾਇਨਾਤ ਹੈ।ਇਥੇ ਦੱਸ ਦੇਈਏ ਕਿ ਤਰਨਤਾਰਨ ‘ਚ ਹੁਣ ਕੁੱਲ ਦੋ ਕੋਰੋਨਾ ਪੀੜਤ ਮਰੀਜ਼ ਆਈਸੋਲੇਸ਼ਨ ਵਾਰਡ ‘ਚ ਇਲਾਜ਼ ਅਧੀਨ ਹਨ। ਜਦਕਿ ਬੀਤੇ ਦਿਨੀਂ 162 ਕੋਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਭੇਜਿਆ ਜਾ ਚੁੱਕਾ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।