Corona in Punjab: ਪੰਜਾਬ ਵਿੱਚ ਦਿਨੋਂ ਦਿਨ ਘੱਟ ਰਿਹਾ ਹੈ Corona ਦਾ ਕਹਿਰ, ਹੁਸ਼ਿਆਰਪੁਰ ਦੇ ਵਿਅਕਤੀ ਨੇ ਦਿੱਤੀ Corona ਨੂੰ ਮਾਤ

one-more-negative-report-in-hoshiarpur

Corona in Punjab: ਹੁਸ਼ਿਆਰਪੁਰ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਨੇ Coronavirus ਨੂੰ ਮਾਤ ਦੇ ਦਿੱਤੀ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਦਾਖਲ 55 ਸਾਲਾ ਅਸ਼ੋਕ ਕੁਮਾਰ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਅਸ਼ੋਕ ਕੁਮਾਰ ਦੀ ਰਿਪੋਰਟ ਪਾਜ਼ੇਟਵਿ ਆਉਣ ਤੋਂ ਬਾਅਦ ਉਸ ਦੀ ਹਾਲਤ ਕਾਫੀ ਗੰਭੀਰ ਹੋ ਗਈ ਸੀ।

ਹੁਸ਼ਿਆਰਪੁਰ ਪ੍ਰਸ਼ਾਸਨ ਵੱਲੋਂ 2 ਮਈ ਨੂੰ ਉਸ ਨੂੰ ਗੁਰੂ ਨਾਨਕ ਦੇਵ ਹਪਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਦਾਖਲ ਕਰਵਾਇਆ ਗਿਆ ਸੀ। ਮਰੀਜ਼ ਦਾ ਇਲਾਜ ਕਰਨ ਵਾਲੇ ਡਾਕਟਰ ਨੇ ਦੱਸਿਆ ਕਿ ਅਸ਼ੋਕ ਕੁਮਾਰ ਨੂੰ ਪਹਿਲਾਂ ਕੁਝ ਦਿਨ ਆਕਸੀਜ਼ਨ ਦੀ ਲੋੜ ਸੀ ਕਿਉਂਕਿ ਉਸ ਨੂੰ ਸਾਹ ਲੈਣ ‘ਚ ਬਾਰੀ ਦਿੱਕਤ ਹੋ ਰਹੀ ਸੀ ਪਰ ਬਾਅਦ ‘ਚ ਹੌਲੀ-ਹੌਲੀ ਉਸ ਦੀ ਹਾਲਤ ‘ਚ ਸੁਧਾਰ ਹੋਣ ਲੱਗਾ। ਹੁਣ ਰਿਪੋਰਟ ਨੈਗੇਟਿਵ ਆਉਣ ਉਸ ਨੂੰ ਛੁੱਟੀ ਦੇ ਦਿੱਤੀ ਗਈ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।