Corona in Chandigarh: ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਵਿੱਚ ਇਕੱਠ ਹੋਣ ਤੇ ਪੁਲਿਸ ਕੀਤੀ ਲਾਠੀਚਾਰਜ

police-lathicharge-on-gathering-at-bapudham-colony-chandigarh

Corona in Chandigarh: ਕੋਰੋਨਾ ਵਾਇਰਸ ਮਹਾਮਾਰੀ ਪੂਰੇ ਵਿਸ਼ਵ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਇਸ ਬੀਮਾਰੀ ਨਾਲ ਲੜਨ ਲਈ ਸਰਕਾਰਾਂ ਤੇ ਪ੍ਰਸ਼ਾਸਨਾਂ ਵੱਲੋਂ ਆਪਣੇ ਪੱਧਰ ‘ਤੇ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਿਟੀ ਬਿਊਟੀਫੁੱਲ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਵੀ ਕੋਰੋਨਾ ਵਾਇਰਸ ਨੇ ਪੂਰਾ ਕਹਿਰ ਪਾਇਆ ਹੋਇਆ ਹੈ। ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਮਰੀਜ਼ ਸ਼ਹਿਰ ਦੀ ਬਾਪੂਧਾਮ ਕਾਲੋਨੀ ‘ਚੋਂ ਸਾਹਮਣੇ ਆ ਰਹੇ ਹਨ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਕਾਲੋਨੀ ਨੂੰ ਰੈੱਡ ਜ਼ੋਨ ‘ਚ ਰੱਖਿਆ ਗਿਆ ਹੈ ਪਰ ਇਸ ਦੇ ਬਾਵਜੂਦ ਕਾਲੋਨੀ ਦੇ ਲੋਕਾਂ ਵੱਲੋਂ ਸਮਾਜਿਕ ਦੂਰੀ ਦਾ ਕੋਈ ਪਾਲਣ ਨਹੀਂ ਕੀਤਾ ਜਾ ਰਿਹਾ ਹੈ ਅਤੇ ਲੋਕ ਪ੍ਰਸ਼ਾਸਨ ਤੇ ਪੁਲਸ ਦੀ ਗੱਲ ਮੰਨਣ ਤੋਂ ਕੰਨੀ ਕਤਰਾ ਰਹੇ ਹਨ।

police-lathicharge-on-gathering-at-bapudham-colony-chandigarh

ਹਾਲ ਹੀ ‘ਚ ਬਾਪੂਧਾਮ ਕਾਲੋਨੀ ਦੀ ਇਕ ਵੀਡੀਓ ਵਾਇਰਲ ਹੋਈ ਹੈ, ਜਿਸ ‘ਚ ਕਾਲੋਨੀ ਦੇ ਲੋਕ ਪੁਲਸ ਤੇ ਪ੍ਰਸ਼ਾਸਨ ਦੇ ਗੰਭੀਰ ਦੋਸ਼ ਲਾ ਰਹੇ ਹਨ। ਵੀਡੀਓ ‘ਚ ਦੇਖਿਆ ਗਿਆ ਹੈ ਕਿ ਲੋਕਾਂ ਵੱਲੋਂ ਸਮਾਜਿਕ ਦੂਰੀ ਦੀਆਂ ਰੱਜ ਕੇ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਨ੍ਹਾਂ ਲੋਕਾਂ ਨੇ ਨਾ ਕੋਈ ਮਾਸਕ ਪਾਇਆ ਹੈ ਅਤੇ ਨਾ ਹੀ ਇਨ੍ਹਾਂ ਨੂੰ ਕੋਰੋਨਾ ਦਾ ਕੋਈ ਡਰ ਦਿਖਾਈ ਦੇ ਰਿਹਾ ਹੈ। ਇਸ ਭੀੜ ਨੂੰ ਤਿੱਤਰ-ਬਿੱਤਰ ਕਰਨ ਲਈ ਪੁਲਸ ਨੂੰ ਆਪਣਾ ਡੰਡਾ ਚੁੱਕਣਾ ਪਿਆ। ਅਜਿਹੇ ‘ਚ ਜਿਹੜੇ ਵਿਅਕਤੀ ਪੁਲਸ ਦੇ ਹੱਥੇ ਚੜ੍ਹੇ, ਉਨ੍ਹਾਂ ਨੂੰ ਪੁਲਸ ਮੁਲਾਜ਼ਮਾਂ ਨੇ ਚੰਗਾ ਸਬਕ ਸਿਖਾਇਆ। ਹੁਣ ਸੋਚਣ ਵਾਲੀ ਗੱਲ ਇਹ ਹੈ ਕਿ ਜੇਕਰ ਇੰਝ ਹੀ ਲੋਕਾਂ ਵੱਲੋਂ ਬਿਨਾਂ ਕਿਸੇ ਸੁਰੱਖਿਆ ਦੇ ਭੀੜ ਇਕੱਠੀ ਕੀਤੀ ਜਾਵੇਗੀ ਤਾਂ ਕੋਰੋਨਾ ਵਰਗੀ ਬੀਮਾਰੀ ਹੋਰ ਵੱਧਦੀ ਜਾਵੇਗੀ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ