ਹੁਸ਼ਿਆਰਪੁਰ, ਤਲਵਾੜਾ, ਦਸੂਹਾ, ਮੁਕੇਰੀਆਂ ਤੇ ਮੰਡਰਾ ਰਿਹੈ ਹੜ੍ਹ ਦਾ ਖਤਰਾ

pong dam talwara

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਪਿਛਲੇ ਦਿਨਾਂ ਵਿੱਚ ਆਏ ਹੜ੍ਹਾਂ ਦਾ ਅਸਰ ਹਾਲੇ ਗਿਆ ਨਹੀਂ ਕਿ ਹੁਣ ਹੁਸ਼ਿਆਰਪੁਰ, ਤਲਵਾੜਾ, ਦਸੂਹਾ, ਮੁਕੇਰੀਆਂ ‘ਚ ਹੜ੍ਹ ਦਾ ਖਤਰਾ ਮੰਡਰਾ ਰਿਹਾ ਹੈ। ਜੀ ਹਾਂ, ਭਾਖੜਾ ਡੈਮ ਤੋਂ ਬਾਅਦ ਹੁਣ ਪੌਂਗ ਡੈਮ ਵੀ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਤਲਵਾੜਾ ਨੇੜੇ ਪੈਂਦੇ ਪੌਂਗ ਡੈਮ ਦੀ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੱਕ 1386 ਫੁੱਟ ਭਰ ਚੁੱਕਾ ਹੈ। ਤੁਹਾਨੂੰ ਦੱਸ ਦੇਈਏ ਕਿ ਪੌਂਗ ਡੈਮ ਦੇ ਜਲ ਪੱਧਰ ਦੀ ਜ਼ਿਆਦਾਤਰ ਸਮਰੱਥਾ1387 ਫੁੱਟ ਹੈ।

ਪੌਂਗ ਡੈਮ ਵਿੱਚ ਪਾਣੀ ਦੇ ਪੱਧਰ ਨੂੰ ਵੱਧਦਾ ਹੋਇਆ ਦੇਖ ਕੇ ਬੀ. ਬੀ. ਐੱਮ. ਬੀ. ਅਤੇ ਹਿਮਾਚਲ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੌਂਗ ਡੈਮ ਵਿੱਚੋਂ ਹਰ ਰੋਜ਼ 30 ਹਜ਼ਾਰ ਕਿਊਸਿਕ ਪਾਣੀ ਬੰਨ੍ਹ ’ਚ ਆ ਰਿਹਾ ਹੈ ਅਤੇ ਆਮਤੌਰ ’ਤੇ ਡੈਮ ’ਚੋਂ 12 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਂਦਾ ਹੈ। ਜੇਕਰ ਪੌਂਗ ਡੈਮ ਵਿੱਚੋਂ ਪਾਣੀ ਛੱਡਿਆ ਜਾਂਦਾ ਹੈ ਤਾਂ ਪੰਜਾਬ ਦੇ ਤਲਵਾੜਾ, ਮੁਕੇਰੀਆਂ, ਦਸੂਹਾ, ਮੰਦ ਸਮੇਤ ਗੁਰਦਾਸਪੁਰ ਦੇ ਇਲਾਕਿਆਂ ਤੱਕ ਇਸ ਦਾ ਪ੍ਰਭਾਵ ਪੈ ਸਕਦਾ ਹੈ।

ਜ਼ਰੂਰ ਪੜ੍ਹੋ: ਮਸ਼ਹੂਰ ਕਾਮੇਡੀਅਨ ਤੇ ਅਦਾਕਾਰ ਕਪਿਲ ਸ਼ਰਮਾ ਦੇ ਘਰ ਆਉਣ ਵਾਲੀਆਂ ਖੁਸ਼ੀਆਂ

ਬੀਤੇ ਦਿਨ ਬੀ. ਬੀ. ਐੱਮ. ਬੀ. ਦੇ ਉੱਚ ਅਧਿਕਾਰੀਆਂ ਵਿਚਕਾਰ ਪਾਣੀ ਦੇ ਵੱਧਦੇ ਪੱਧਰ ਨੂੰ ਦੇਖਦੇ ਹੋਏ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਇਹ ਵਿਚਾਰ ਕੀਤਾ ਗਿਆ ਕਿ ਜੇਕਰ ਆਉਣ ਵਾਲੇ ਦਿਨਾਂ ’ਚ ਹਿਮਾਚਲ ਵਿਖੇ ਭਾਰੀ ਬਾਰਿਸ਼ ਪੈਂਦੀ ਹੈ ਤਾਂ ਪੌਂਗ ਡੈਮ ਝੀਲ ’ਚ ਪਾਣੀ ਦਾ ਪੱਧਰ ਵਧਦਾ ਹੈ ਤਾਂ ਸ਼ਾਹ ਨਹਿਰ ਬੈਰਾਜ ਰਾਹੀਂ ਪਾਣੀ ਛੱਡਿਆ ਜਾ ਸਕਦਾ ਹੈ। ਫਿਲਹਾਲ ਪਾਣੀ ਛੱਡੇ ਜਾਣ ਦੀ ਕੋਈ ਸੰਭਾਵਨਾ ਨਹੀਂ, ਫਿਰ ਵੀ ਦਰਿਆ ਕੰਢੇ ਰਹਿਣ ਵਾਲੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।