Corona in Punjab: ਪੰਜਾਬ ਵਿੱਚ ਘੱਟ ਰਿਹਾ Corona ਦਾ ਕਹਿਰ, 500 ਤੋਂ ਜਿਆਦਾ ਮਰੀਜ਼ਾਂ ਨੇ ਦਿੱਤੀ Corona ਨੂੰ ਮਾਤ

positive-patients-recover-from-corona-in-punjab
Corona in Punjab: ਕੋਰੋਨਾਵਾਇਰਸ (Coronavirus) ਦੇ ਖੌਫ਼ ਵਿਚਾਲੇ ਅੱਜ ਪੰਜਾਬ (Punjab) ਤੋਂ ਇੱਕ ਵਾਰ ਫੇਰ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ‘ਚ ਕੋਰੋਨਾਵਾਇਰਸ ਦਾ ਅੰਕੜਾ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਦੇ ਪੌਜ਼ੇਟਿਵ (Covid-19 Positive) ਆਉਣ ਨਾਲ ਅਚਾਨਕ ਵਧ ਗਿਆ ਸੀ। ਇਸ ਨਾਲ ਹੀ ਹੁਣ ਰਾਹਤ ਭਰੀ ਖ਼ਬਰ ਆਈ ਹੈ ਕਿ ਸੂਬੇ ‘ਚ 500 ਤੋਂ ਵੱਧ ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖਬਰ, ਹਜ਼ੂਰ ਸਾਹਿਬ ਤੋਂ ਪਰਤੇ 95 ਸ਼ਰਧਾਲੂਆਂ ਨੇ ਦਿੱਤੀ ਕੋਰੋਨਾ ਨੂੰ ਮਾਤ

ਇਨ੍ਹਾਂ ਠੀਕ ਹੋਏ ਮਰੀਜ਼ਾਂ ‘ਚ ਗੁਰਦਾਸਪੁਰ ‘ਚ 91 ਮਰੀਜ਼ ਕੋਰੋਨਾ ਮੁਕਤ ਹੋ ਕੇ ਘਰ ਭੇਜੇ ਗਏ। ਜਲੰਧਰ ਸਿਵਲ ਹਸਪਤਾਲ ਚੋਂ ਵੀ ਕਰੀਬ 79 ਮਰੀਜ਼ਾਂ ਨੂੰ ਠੀਕ ਛੁੱਟੀ ਦੇ ਕੇ ਘਰ ਭੇਜਿਆ ਗਿਆ ਹੈ। ਹੁਸ਼ਿਆਰਪੁਰ ‘ਚ 78 ਮਰੀਜ਼ਾਂ ਚੋਂ 71 ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਰਹੇ। ਅੰਮ੍ਰਿਤਸਰ-ਤਰਨਤਾਰਨ ‘ਚ ਹਜ਼ੂਰ ਸਾਹਿਬ ਤੋਂ ਆਏ 74-74 ਸ਼ਰਧਾਲੂ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਕੋਰੋਨਾ ਨੂੰ ਲੈ ਕੇ ਪੰਜਾਬ ਭਰ ਤੋਂ ਹੁਣ ਰਾਹਤ ਭਰੀਆਂ ਖ਼ਬਰਾਂ ਆਈਆਂ ਹਨ। ਅੱਜ ਸੂਬੇ ‘ਚ 350 ਦੇ ਕਰੀਬ ਲੋਕ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਸੂਬੇ ‘ਚ ਮਰੀਜ਼ਾਂ ਦੀ ਗਿਣਤੀ ‘ਚ ਵੀ ਭਾਰੀ ਕਮੀ ਆਈ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।