ਗੋਆ ਵਿਧਾਨ ਸਭਾ ਦੇ ਪ੍ਰਧਾਨ ਪ੍ਰਮੋਦ ਸਾਵੰਤ ਬਣਨਗੇ ਗੋਆ ਦੇ ਅਗਲੇ ਮੁੱਖ ਮੰਤਰੀ

pramod sawant

ਗੋਆ ਵਿਧਾਨ ਸਭਾ ਦੇ ਪ੍ਰਧਾਨ ਪ੍ਰਮੋਦ ਪਾਂਡੁਰੰਗ ਸਾਵੰਤ ਸੂਬੇ ਵਿੱਚ ਬੀਜੇਪੀ-ਨੀਤ ਗਠਜੋੜ ਸਰਕਾਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਪਾਰਟੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਉਹ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਨੂੰ ਰਾਜਪਾਲ ਮ੍ਰਿਦਲਾ ਸਿਨ੍ਹਾ ਵੱਲੋਂ ਅਹੁਦੇ ਤੇ ਗੋਪਨੀਅਤਾ ਦੀ ਸਹੁੰ ਚੁਕਵਾਈ ਜਾਏਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੋਆ ਫਾਰਵਰਡ ਪਾਰਟੀ ਦੇ ਵਿਜੈ ਸਰਦੇਸਾਈ ਤੇ ਐਮਜੀਪੀ ਦੇ ਸੁਦੀਨ ਧਾਵਲੀਕਰ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪਰੀਕਰ ਦੇ ਦੇਹਾਂਤ ਮਗਰੋਂ ਕਾਂਗਰਸ ਵੱਲੋਂ ਸਰਕਾਰ ਬਣਾਉਣ ਦੇ ਦਾਅਵੇ ਪੇਸ਼, BJP ਵਲੋਂ ਨਵੇਂ ਮੁੱਖ ਮੰਤਰੀ ਦੀ ਭਾਲ ਤੇਜ਼

ਵਿਧਾਨ ਸਭਾ ਮੀਤ ਪ੍ਰਧਾਨ ਮਾਈਕਲ ਲੋਬੋ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪ੍ਰਮੋਦ ਸਾਵੰਤ ਤੋਂ ਇਲਾਵਾ ਸੂਬੇ ਦੇ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਦਾ ਨਾਂ ਵੀ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰਾਂ ਲਈ ਸ਼ਾਮਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਗੋਆ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਦੇ ਨਾਂ ਦਾ ਐਲਾਨ ਕਰਨਗੇ।

ਦੱਸ ਦੇਈਏ ਕਿ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਮੁੱਖ ਮੰਤਰੀ ਮਨੋਹਰ ਪਰੀਕਰ ਦਾ ਬੀਤੇ ਦਿਨ ਦੇਹਾਂਤ ਹੋ ਗਿਆ। ਇਸ ਤੋਂ ਬਾਅਦ ਬੀਜੇਪੀ ਵਿਧਾਇਕਾਂ ਤੇ ਸਹਿਯੋਗੀਆਂ ਵਿੱਚ ਨਵਾਂ ਮੁੱਖ ਮੰਤਰੀ ਚੁਣਨ ਸਬੰਧੀ ਚਰਚਾ ਚੱਲ ਰਹੀ ਸੀ। ਚਰਚਾ ਦੀ ਅਗਵਾਈ ਕਰਨ ਤੇ ਮੁੱਖ ਮੰਤਰੀ ਦੇ ਨਾਂ ’ਤੇ ਸਹਿਮਤੀ ਬਣਾਉਣ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਗੋਆ ਪੁੱਜੇ ਸਨ।

Source:AbpSanjha