ਇਮਰਾਨ ਖਾਨ ਨੇ ਸਿੱਖਾਂ ਨੂੰ ਦਿੱਤਾ ਵੱਡਾ ਤੋਹਫ਼ਾ

prime-minister-imran-khan
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫ਼ਾ ਦੇ ਦਿੱਤਾ ਹੈ। ਇਮਰਾਨ ਖਾਨ ਨੇ ਅੱਜ ਟਵੀਟ ਨੇ ਸ਼੍ਰੀ ਕਸਰਤਾਰਪੁਰ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫਾ ਦਿੰਦਿਆਂ ਪਾਸਪੋਰਟ ਤੋਂ ਛੋਟ ਦੇ ਦਿੱਤੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਹੁਣ ਭਾਰਤ ਤੋਂ ਕਰਤਾਰਪੁਰ ਸਾਹਿਬ, ਪਾਕਿਸਤਾਨ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਪਾਸਪੋਰਟ ਲਿਆਉਣ ਦੀ ਲੋੜ ਨਹੀਂ ਅਤੇ ਸਿਰਫ ਉਨਾਂ ਨੂੰ ਵੈਧ ਪਛਾਣ ਪੱਤਰ ਦੀ ਲੋੜ ਪਵੇਗੀ।

ਜਰੂਰ ਪੜ੍ਹੋ: ਜਲੰਧਰ ਦੇ ਵਿੱਚ ਵਾਪਰੇ ਸੜਕ ਹਾਦਸੇ ਦੇ ਵਿੱਚ ਆਟੋ ਚਾਲਕ ਸਮੇਤ ਸਵਾਰੀ ਦੀ ਮੌਤ

ਇਸ ਤੋਂ ਇਲਾਵਾ ਇਮਰਾਨ ਖਾਨ ਨੇ ਲਿਖਿਆ ਕਿ ਸਿੱਖ ਸਰਧਾਲੂਆਂ ਨੂੰ 10 ਦਿਨ ਪਹਿਲਾਂ ਰਜਿਸਟ੍ਰੇਸ਼ਨ ਕਰਾਉਣ ਦੀ ਵੀ ਲੋੜ ਨਹੀਂ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਲਾਂਘੇ ਦੇ ਉਦਘਾਟਨ ‘ਤੇ 550ਵੇਂ ਪ੍ਰਕਾਸ਼ ਪੁਰਬ ਮੌਕੇ ਫੀਸ ਨਹੀਂ ਲੱਗੇਗੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵੱਲੋਂ ਸਿੱਖ ਸ਼ਰਧਾਲੂਆਂ ਦੇ ਲਈ ਇਹ ਸਭ ਤੋਂ ਵੱਡਾ ਤੋਹਫ਼ਾ ਹੈ। ਜਿਸ ਨੂੰ ਲੈ ਕੇ ਸਿੱਖ ਸ਼ਰਧਾਲੂ ਬਹੁਤ ਖੁਸ਼ ਹਨ।

prime-minister-imran-khan