ਭਾਰਤ ਸਰਕਾਰ ਨੇ ਭੁੱਲਰ ਸਣੇ ਅੱਠ ਸਿੱਖ ਕੈਦੀਆਂ ਨੂੰ ਕੀਤਾ ਰਿਹਾਅ

ਭਾਰਤ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਸਣੇ ਅੱਠ ਸਿੱਖ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਤੋਂ ਇਲਾਵਾ ਭਾਰਤ ਸਰਕਾਰ ਨੇ ਲਾਲਾ ਸਿੰਘ, ਗੁਰਦੀਪ ਸਿੰਘ ਖੇੜਾ, ਬਲਬੀਰ ਸਿੰਘ, ਨੰਦ ਸਿੰਘ, ਹਰਜਿੰਦਰ ਸਿੰਘ ਉਰਫ਼ ਕਾਲੀ, ਵਰਿਆਮ ਸਿੰਘ ਉਰਫ ਗਿਆਨੀ ਤੇ ਸੁਬੇਗ ਸਿੰਘ ਨੂੰ ਰਿਹਾਅ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਇਹ ਸਿੱਖ ਕੈਦੀ ਪੰਜਾਬ ਅੰਦਰ ਕਾਲੇ ਦੌਰ ਦੌਰਾਨ ਗ੍ਰਿਫਤਾਰ ਕੀਤੇ ਗਏ ਸੀ। ਇਹ ਵੱਖ-ਵੱਖ ਗੰਭੀਰ ਕੇਸਾਂ ਵਿੱਚ ਸਜ਼ਾ ਭੁਗਤ ਰਹੇ ਸੀ। ਇਨ੍ਹਾਂ ਵਿੱਚੋਂ ਕਈ ਸਿੱਖ ਕੈਦੀਆਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਸੀ। ਇਸ ਲਈ ਸਿੱਖ ਜਥੇਬੰਦੀਆਂ ਇਨ੍ਹਾਂ ਦੀ ਰਿਹਾਈ ਲਈ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੀਆਂ ਸੀ। ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਦਿੱਲੀ ਵਿੱਚ ਹੋਏ ਬੰਬ ਬਲਾਸਟ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

ਜ਼ਰੂਰ ਪੜ੍ਹੋ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਧਮਾਕਾ, 7 ਲੋਕਾਂ ਦੀ ਮੌਤ ਤੇ 7 ਜ਼ਖਮੀ

ਇਸ ਤੋਂ ਬਾਅਦ ਅਦਾਲਤ ਵੱਲੋਂ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਗਈ ਸੀ। ਕਾਫੀ ਜੱਦੋ-ਜਹਿਦ ਮਗਰੋਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਆਖਰਕਾਰ ਅੱਜ ਉਨ੍ਹਾਂ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਪਿੰਡ ਤੇ ਪਰਿਵਾਰਕ ਮੈਂਬਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਦੇ ਭਰਾ ਦਾ ਕਹਿਣਾ ਸੀ ਕਿ ਬਹੁਤ ਹੀ ਖੁਸ਼ੀ ਹੋਈ ਹੈ ਜੋ ਸਰਕਾਰ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ। ਭੁੱਲਰ ਬਠਿੰਡਾ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਭਗਤਾ ਦਾ ਜੰਮਪਲ ਹਨ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago