ਅਧਿਆਪਕਾਂ ਦੇ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸੜਕਾਂ ਤੇ ਰੋਸ

protest-in-sangrur-by-teachers

ਸੰਗਰੂਰ ਜ਼ਿਲ੍ਹੇ ਦੇ ਲੋਕ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਨੂੰ ਲੈ ਕਾਫੀ ਸਰਗਰਮ ਹੋ ਚੁੱਕੇ ਹਨ। ਇੱਕ ਪਾਸੇ ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ‘ਚ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਮਗਰੋਂ ਲੋਕ ਸੜਕਾਂ ‘ਤੇ ਆ ਗਏ ਹਨ। ਦੂਜੇ ਪਾਸੇ ਜ਼ਿਲ੍ਹਾ ਸੰਗਰੂਰ ਦੇ ਵਿੱਚ ਸੰਘਰਸ਼ ਕਰ ਰਹੇ ਅਧਿਆਪਕਾਂ ‘ਤੇ ਪੁਲਿਸ ਨੇ ਜੰਮ ਕੇ ਲਾਠੀਚਾਰਜ ਕੀਤਾ। ਇਸ ਮੌਕੇ ਜਲ ਤੋਪਾਂ ਦੀ ਵੀ ਵਰਤੋਂ ਕੀਤੀ ਗਈ ਜਿਸ ਨਾਲ ਕਈ ਅਧਿਆਪਕ ਜ਼ਖ਼ਮੀ ਵੀ ਹੋ ਗਏ।

ਜ਼ਰੂਰ ਪੜ੍ਹੋ: ਸ਼ਹਿਰ ਵਾਸੀਆਂ ਨੂੰ ਏਅਰ ਇੰਡੀਆ ਨੇ ਦਿੱਤਾ ਖਾਸ ਤੋਹਫ਼ਾ

ਤੁਹਾਨੂੰ ਦੱਸ ਦੇਈਏ ਕਿ ਦੋ ਮਹੀਨੇ ਤੋਂ ਡੀਸੀ ਦਫਤਰ ਬਾਹਰ ਧਰਨੇ ‘ਤੇ ਬੈਠੇ ਅਧਿਆਪਕਾਂ ਨੇ ਅੱਜ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਘਰ ਵੱਲ ਧਾਵਾ ਕਰ ਦਿੱਤਾ। ਇਹ ਅਧਿਆਪਕ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸੀ। ਇਨ੍ਹਾਂ ਨੂੰ ਰੋਕਣ ਲਈ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ।

ਇਹ B.Ed ਤੇ TET ਪਾਸ ਬੇਰੁਜਗਾਰ ਅਧਿਆਪਕ ਆਪਣੀ ਨੌਕਰੀ ਦੀ ਮੰਗ ਕਰ ਰਹੇ ਹਨ। ਇਨ੍ਹਾਂ ਦੀ ਮੰਗ ਹੈ ਕਿ ਪੰਜਾਬ ਦੇ ਵਿੱਚ ਖਾਲੀ ਆਸਾਮੀਆਂ ਹੋਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਉਨ੍ਹਾਂ ਨੂੰ ਨੌਕਰੀ ਨਹੀਂ ਦੇ ਰਹੀ। ਉਹ ਡਿਗਰੀਆਂ ਕਰਕੇ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ।