Corona in Punjab: ਪੰਜਾਬ ਪਰਤਣ ਵਾਲੇ ਸ਼੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਦੀ ਰਿਪੋਰਟ ਆਈ Corona Negative

 punjab-leads-with-78-recovery-rate-in-punjab
Corona in Punjab: ਕੋਵਿਡ-19 ਮਰੀਜ਼ਾਂ (Covid-19 patients) ਦੀ 78 ਪ੍ਰਤੀਸ਼ਤ ਰਿਕਵਰੀ ਰੇਟ (Recovery rate) ਨਾਲ ਪੰਜਾਬ (Punjab) ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਦੱਸਿਆ ਕਿ ਸ਼੍ਰੀ ਨੰਦੇੜ ਸਾਹਿਬ ਤੋਂ ਵਾਪਸ ਆਏ 4218 ਵਿਅਕਤੀਆਂ ਵਿੱਚੋਂ 1252 ਵਿਅਕਤੀ ਕੋਵਿਡ-19 ਪੌਜ਼ੇਟਿਵ (Corona Positive) ਪਾਏ ਗਏ ਸੀ। ਹੁਣ ਉਨ੍ਹਾਂ ਸਾਰਿਆਂ ਨੂੰ ਤੰਦਰੁਸਤ ਐਲਾਨ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਹੁਤੇ ਕੇਸ ਬਾਹਰਲੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਖਿਲਾਫ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅਪਰੈਲ ਵਿੱਚ 1,57,13,789 ਵਿਅਕਤੀਆਂ ਦੀ ਜਾਂਚ ਕੀਤੀ ਗਈ ਸੀ। ਇਨ੍ਹਾਂ ਵਿੱਚੋਂ, 9,593 ਵਿਅਕਤੀਆਂ ਵਿੱਚ ਕੋਰੋਨਾ ਦੇ ਲੱਛਣ ਪਾਏ ਗਏ, ਜਿਨ੍ਹਾਂ ਨੂੰ ਅਗਲੇ ਪ੍ਰਬੰਧਨ ਤੇ ਨਮੂਨੇ ਲੈਣ ਲਈ ਭੇਜਿਆ ਗਿਆ।

ਉਨ੍ਹਾਂ ਕਿਹਾ ਕਿ ਰਾਜ ਵਿਚ ਕੋਵਿਡ-19 ਦੇ 2000 ਤੋਂ ਵਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ 52,955 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 48,813 ਨਕਾਰਾਤਮਕ ਰਿਪੋਰਟਾਂ ਆਈਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮਰੀਜ਼ਾਂ ਵਿੱਚੋਂ 1557 ਮਰੀਜ਼ ਠੀਕ ਹੋਏ ਹਨ ਜੋ ਦੇਸ਼ ਵਿਚ ਮਰੀਜ਼ਾਂ ਦੀ ਸਭ ਤੋਂ ਵੱਧ ਰਿਕਵਰੀ ਰੇਟ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।