News

ਹਰਸਿਮਰਤ ਬਾਦਲ ਨੇ ਫੂਡ ਪ੍ਰੋਸੈਸਿੰਗ ਪ੍ਰਾਜੈਕਟ ਨੂੰ ਲੈ ਕੇ 1200 ਕਰੋੜ ਨਿਵੇਸ਼ ਦਾ ਕੀਤਾ ਦਾਅਵਾ

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਵੱਲੋਂ ਸੂਬੇ ਵਿੱਚ 1200 ਕਰੋੜ ਰੁਪਏ ਦੇ ਨਿਵੇਸ਼ ਦਾ ਦਾਅਵਾ ਕੀਤਾ ਗਿਆ ਹੈ। ਕੇਂਦਰੀ ਫੂਡ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ ਸੈਕਟਰ ਅੰਦਰ 1200 ਕਰੋੜ ਰੁਪਏ ਦਾ ਨਿਵੇਸ਼ ਕਰਕੇ 45 ਹਜ਼ਾਰ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਲਗਭਗ 1ਲੱਖ ਕਿਸਾਨਾਂ ਨੂੰ ਸਿੱਧਾ ਫਾਇਦਾ ਹੋਵੇਗਾ।

ਕੇਂਦਰੀ ਫੂਡ ਮੰਤਰੀ ਹਰਸਿਮਰਤ ਬਾਦਲ ਦਾ ਕਹਿਣਾ ਹੈ ਕਿ ਕਿੰਨੀ ਅਜੀਬ ਗੱਲ ਹੈ ਕਿ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਮੈਗਾ ਫੂਡ ਪਾਰਕਾਂ ਤੋਂ ਲੈ ਕੇ ਕੋਲਡ ਚੇਨਾਂ ਤੇ ਫੂਡ ਟੈਸਟਿੰਗ ਲੈਬਰਾਟਰੀਆਂ ਤਕ ਕਿੰਨੇ ਹੀ ਵੱਡੇ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ ਜਿਸ ਬਾਰੇ ਆਮ ਆਦਮੀ ਪਾਰਟੀ ਤੇ ਸੰਸਦ ਵਿੱਚ ਇਸ ਪ੍ਰਾਜੈਕਟ ਦੀ ਕਿਸੇ ਨੂੰ ਬਿਲਕੁੱਲ ਵੀ ਜਾਣਕਾਰੀ ਨਹੀਂ ਹੈ।

ਹਰਸਿਮਰਤ ਬਾਦਲ ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਮੰਤਰਾਲੇ ਵੱਲੋਂ ਲਾਡੋਵਾਲ ਤੇ ਕਪੂਰਥਲਾ ਵਿੱਚ ਬਣਾਏ ਜਾ ਰਹੇ ਮੈਗਾ ਫੂਡ ਪਾਰਕ ਹੁਣ ਮੁਕੰਮਲ ਹੋਣ ਵਾਲੇ ਹਨ। ਉਹਨਾਂ ਨੇ ਕਿਹਾ ਇਹਨਾਂ ਵੱਡੇ ਪ੍ਰਾਜੈਕਟਾਂ ਤੋਂ ਇਲਾਵਾ ਫੂਡ ਪ੍ਰੋਸੈਸਿੰਗ ਮੰਤਰਾਲੇ ਵੱਲੋਂ ਫਾਜ਼ਿਲਕਾ ਵਿੱਚ ਅੰਤਰਰਾਸ਼ਟਰੀ ਫੂਡ ਪਾਰਕ ਸ਼ੁਰੂ ਵੀ ਕੀਤਾ ਜਾ ਚੁੱਕਿਆ ਹੈ।

ਇਹ ਵੀ ਪੜ੍ਹੋ: ਬਠਿੰਡਾ ਵਿੱਚ ਇੱਕ ਹੋਰ ਨੌਜਵਾਨ ਚੜ੍ਹਿਆ ਨਸ਼ਿਆਂ ਦੀ ਭੇਂਟ

ਕੇਂਦਰੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੈਗਾ ਫੂਡ ਪਾਰਕਾਂ ਤੇ ਬਾਕੀ 41 ਪ੍ਰਾਜੈਕਟ, ਜਿਨ੍ਹਾਂ ਵਿੱਚ 19 ਕੋਲਡ ਚੇਨਾਂ, 7 ਫੂਡ ਟੈਸਟਿੰਗ ਲੈਬਾਰਟਰੀਆਂ, ਤਿੰਨ ਕਲੱਸਟਰਾਂ, ਚਾਰ ਫੂਡ ਪ੍ਰੋਸੈਸਿੰਗ ਯੂਨਿਟਾਂ ਤੇ ਚਾਰ ਬੈਕਵਾਰਡ-ਫਾਰਵਰਡ ਲਿੰਕੇਜ਼ ਪ੍ਰਾਜੈਕਟਾਂ ਸ਼ਾਮਲ ਹਨ, ਇਹਨਾਂ ਵੱਡੇ ਪ੍ਰਾਜੈਕਟਾਂ ਕਰਕੇ ਹੁਣ ਤੱਕ ਸੂਬੇ ਅੰਦਰ 800 ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਿਆ ਹੈ। ਉਨ੍ਹਾਂ ਨੇ ਕਿ ਮੰਤਰਾਲੇ ਵੱਲੋਂ ਦਿੱਤੀ 400 ਕਰੋੜ ਰੁਪਏ ਦੀ ਗ੍ਰਾਂਟ ਬਾਰੇ ਵੀ ਦੱਸਿਆ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago