ਭਿਆਨਕ ਸੜਕ ਹਾਦਸਾ ‘ਚ ਵਿਆਹ ਜਾ ਰਹੇ ਪਰਿਵਾਰ ਦੀ 1 ਬੱਚੀ ਦੀ ਮੌਤ ਤੇ 3 ਗੰਭੀਰ ਜ਼ਖਮੀ

accident on pathankot jalandhar highway

ਬੀਤੀ ਰਾਤ ਪਠਾਨਕੋਟ-ਜਲੰਧਰ ਕੌਮੀ ਮਾਰਗ ‘ਤੇ ਪਿੰਡ ਮੀਰਥਲ ਨੇੜੇ ਇੱਕ ਕਾਰ ਟਰੱਕ ਦੀ ਚਪੇਟ ਵਿੱਚ ਆ ਗਈ। ਹਾਦਸੇ ਵਿੱਚ ਜੰਮੂ ਕਸ਼ਮੀਰ ਤੋਂ ਕਿਸੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਗੁੱਜਰ ਤਬਕੇ ਦੇ 9 ਜਣਿਆਂ ਵਿੱਚੋਂ ਇੱਕ ਲੜਕੀ ਦੀ ਮੌਤ ਹੋ ਗਈ ਜਦਕਿ 3 ਜਣੇ ਗੰਭੀਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਦਾ ਪਠਾਨਕੋਟ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਪੁਲਿਸ ਨੂੰ ਮਥੁਰਾ ਤੋਂ ਜਲੰਧਰ ਲਿਜਾਈ ਜਾ ਰਹੀ 1 ਕੁਇੰਟਲ 65 ਕਿੱਲੋ ਵਜ਼ਨ ਦੇ ਗਹਿਣਿਆਂ ਦੀ ਵੱਡੀ ਖੇਪ ਹੋਈ ਬਰਾਮਦ

ਪੀੜਤ ਪਰਿਵਾਰ ਨੇ ਦੱਸਿਆ ਕਿ ਉਹ ਵਿਆਹ ਵੇਖਣ ਜਾ ਰਹੇ ਸਨ ਕਿ ਅਚਾਨਕ ਰਾਹ ਵਿੱਚ ਉਨ੍ਹਾਂ ਨਾਲ ਇਹ ਸੜਕ ਹਾਦਸਾ ਵਾਪਰ ਗਿਆ। ਪਰਿਵਾਰ ਵਿੱਚੋਂ ਇੱਕ ਬੱਚੀ ਦੀ ਮੌਤ ਹੋ ਗਈ। ਮੁਲਜ਼ਮ ਟੱਰਕ ਚਾਲਕ ਟਰੱਕ ਲੈ ਕੇ ਫਰਾਰ ਹੋ ਗਿਆ। ਪੀੜਤ ਪਰਿਵਾਰ ਨੇ ਪੁਲਿਸ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।

ਜਾਣਕਾਰੀ ਮੁਤਾਬਕ ਪਰਿਵਾਰ ਜੰਮੂ-ਕਸ਼ਮੀਰ ਤੋਂ ਮੁਰਾਦਾਬਾਦ ਵਿੱਚ ਵਿਆਹ ਵੇਖਣ ਜਾ ਰਿਹਾ ਸੀ। ਹਾਦਸੇ ਮਗਰੋਂ ਮੌਕੇ ‘ਤੇ ਪਹੁੰਚੀ ਪੁਲਿਸ ਜ਼ਖ਼ਮੀਆਂ ਨੂੰ ਹਸਪਤਾਲ ਲੈ ਕੇ ਗਈ। ਪੁਲਿਸ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ।

Source:AbpSanjha