ਪੰਜਾਬ

15 ਮਾਰਚ ਤੋਂ ਸ਼ੁਰੂ ਹੋਣਗੀਆਂ ਪੰਜਾਬ ਬੋਰਡ ਦੀ 10ਵੀਂ ਦੀ ਪ੍ਰੀਖਿਆ

ਪੰਜਾਬ ਬੋਰਡ ਸਿੱਖਿਆ ਬੋਰਡ ਦੀਆਂ ਦਸਵੀਂ ਕਲਾਸ ਦੀਆਂ ਸਾਲਾਨਾ ਪ੍ਰੀਖਿਆਵਾਂ 15 ਮਾਰਚ 2019 ਤੋਂ ਸ਼ੁਰੂ ਹੋ ਰਹੀਆਂ ਹਨ। ਰੈਗੁਲਰ ਅਤੇ ਓਪਨ ਸਕੂਲ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਸਕੂਲ ਲਾਗ ਇਨ ਆਈਡੀ ‘ਤੇ 4 ਮਾਰਚ ਨੂੰ ਅਪਲੋਡ ਕਰ ਦਿੱਤੇ ਗਏ ਹਨ। ਪ੍ਰਾਈਵੇਟ ਵਿਦੀਆਰਥੀਆਂ ਦੇ ਰੋਲ ਨੰਬਰ ਵੀ ਬੋਰਡ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ।

ਇਸ ਤੋਂ ਬਾਅਦ ਜੇਕਰ ਕਿਸੇ ਵਿਦੀਆਰਥੀ ਦੇ ਰੋਲ ਨੰਬਰ ‘ਚ ਕਿਸੇ ਤਰ੍ਹਾਂ ਦੀ ਕੋਈ ਗਲਤੀ ਮਿਲਦੀ ਹੈ ਤਾਂ ਉਹ ਜਲਦੀ ਹੀ ਆਪਣੇ ਜ਼ਰੂਰੀ ਦਸਤਾਵੇਜ਼ਾਂ ਦੇ ਨਾਲ ਬੋਰਡ ਦੇ ਮੁੱਖ ਦਫ਼ਤਰ ‘ਚ ਜਾ ਉਸ ਕਮੀ ਜਾਂ ਗਲਤੀ ਨੂੰ ਠੀਕ ਕਰਵਾ ਸਕਦਾ ਹੈ। ਇਸ ਦੀ ਫੀਸ ਵੀ ਦਫ਼ਤਰ ‘ਚ ਹੀ ਜਮ੍ਹਾਂ ਕੀਤੀ ਜਾਵੇਗੀ।

ਬੋਰਡ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਸਾਲ ਦੀ ਪ੍ਰੀਖਿਆਵਾਂ ਲਈ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਨਕਲ ‘ਤੇ ਵੀ ਪੂਰੀ ਨਕੇਲ ਕੱਸ ਦਿੱਤੀ ਗਈ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago