Corona in Ferozpur: ਫਿਰੋਜ਼ਪੁਰ ਵੀ ਟੁੱਟਿਆ Corona ਦਾ ਕਹਿਰ, 11 ਸ਼ਰਧਾਲੂਆਂ ਦੀ ਰਿਪੋਰਟ ਆਈ CoronaPositive

11-corona-positive-cases-in-ferozpur

Corona in Ferozpur: ਸ੍ਰੀ ਹਜੂਰ ਸਾਹਿਬ ਤੋਂ ਫਿਰੋਜ਼ਪੁਰ ਆਈਆਂ ਜਿਨ੍ਹਾਂ ਸੰਗਤਾਂ ਦੇ ਪ੍ਰਸ਼ਾਸਨ ਵਲੋਂ Corona ਸਬੰਧੀ ਟੈਸਟ ਲਏ ਗਏ ਸਨ, ਉਨ੍ਹਾਂ ‘ਚੋਂ ਸ਼ੁੱਕਰਵਾਰ ਨੂੰ 11 ਸ਼ਰਧਾਲੂਆਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਜਦੋਂ ਕਿ ਇਕ ਵਿਅਕਤੀ ‘ਚ ਪਹਿਲਾਂ ਹੀ Coronavirus ਦੀ ਪੁਸ਼ਟੀ ਹੋ ਚੁੱਕੀ ਹੈ। ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਸ੍ਰੀ ਹਜੂਰ ਸਾਹਿਬ ਤੋਂ ਆਈਆਂ ਸੰਗਤਾਂ ਨੂੰ ਜ਼ਿਲਾ ਫਿਰੋਜ਼ਪੁਰ ਪ੍ਰਸ਼ਾਸਨ ਵਲੋਂ ਕੁਆਰੰਟਾਈਨ ਕੀਤਾ ਗਿਆ ਹੈ।

11-corona-positive-cases-in-ferozpur

ਪ੍ਰਸ਼ਾਸਨ ਵਲੋਂ ਲੋਕਾਂ ਨੂੰ ਵਾਰ-ਵਾਰ ਸੋਸ਼ਲ ਡਿਸਟੈਂਸਿੰਗ ਬਣਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਅਜਿਹੇ ‘ਚ ਹੁਣ ਫਿਰੋਜ਼ਪੁਰ ‘ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 12 ਹੋ ਗਈ ਹੈ, ਜਦੋਂ ਕਿ ਇਸ ਤੋਂ ਪਹਿਲਾਂ ਏ. ਸੀ. ਪੀ. ਲੁਧਿਆਣਾ ਦੇ ਨਾਲ Coronavirus ਤੋਂ ਪੀੜਤ ਪੰਜਾਬ ਪੁਲਸ ਦੇ ਗੰਨਮੈਨ ਰਹੇ ਜਵਾਨ ਪ੍ਰਭਜੋਤ ਸਿੰਘ ਠੀਕ ਹੋਣ ਉਪਰੰਤ ਹਸਪਤਾਲ ਤੋਂ ਆਪਣੇ ਘਰ ਵਾਪਸ ਪਰਤ ਚੁੱਕੇ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।