Corona in Punjab: ਸ਼੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਲਈ ਰਾਹਤ ਦੀ ਖ਼ਬਰ, 110 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ

110-reports-negative-in-shri-muktsar-sahib
Corona in Punjab: ਜ਼ਿਲ੍ਹੇ ਭਰ ਅੰਦਰੋਂ ਕੋਵਿਡ-19 ਤਹਿਤ ਜਾਂਚ ਲਈ ਭੇਜੇ ਗਏ ਨਮੂਨਿਆਂ ‘ਚੋਂ ਅੱਜ 110 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ, ਜਦੋਂਕਿ 221 ਨਮੂਨੇ ਅਜੇ ਵੀ ਬਕਾਇਆ ਹਨ। ਉਕਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਭਰ ਅੰਦਰੋਂ 120 ਨਵੇਂ ਨਮੂਨੇ ਲਏ ਗਏ ਹਨ, ਜਿੰਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਭਰ ਅੰਦਰੋਂ 2861 ਵਿਅਕਤੀਆਂ ਦੀ ਜਾਂਚ ਹੋਈ ਹੈ, ਜਿਸ ਵਿਚੋਂ 2573 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਕੁੱਲ 67 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿੰਨ੍ਹਾਂ ਨੂੰ ਇਲਾਜ ਤੋਂ ਬਾਅਦ ਘਰਾਂ ਨੂੰ ਭੇਜ ਦਿੱਤਾ ਗਿਆ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।