ਪੰਜਾਬ

ਨਸ਼ਾ ਤਸਕਰੀ ਰੈਕੇਟ ਮਾਮਲੇ ‘ਚ ਜਗਦੀਸ਼ ਭੋਲਾ ਨੂੰ 12 ਸਾਲ ਦੀ ਕੈਦ

ਚੰਡੀਗੜ੍ਹ : 6000 ਕਰੋੜ ਦੇ ਨਸ਼ਾ ਤਸਕਰੀ ਰੈਕੇਟ ਦੇ ਤਿੰਨ ਮਾਮਲਿਆਂ ਵਿੱਚ ਦੋਸ਼ੀ ਐਲਾਨੇ ਗਏ ਸਾਬਕਾ ਡੀਐਸਪੀ ਤੇ ਅਰਜੁਨ ਐਵਾਰਡੀ ਖਿਡਾਰੀ ਜਗਦੀਸ਼ ਭੋਲਾ ਨੂੰ ਕੁੱਲ 24 ਸਾਲ ਦੀ ਸਜ਼ਾ ਹੋਈ ਹੈ। ਭੋਲਾ ਨੂੰ ਇਹ ਸਜ਼ਾ ਬਰਾਬਰ ਚੱਲਣਗੀਆਂ ਯਾਨੀ ਕਿ ਉਸ ਨੂੰ ਵੱਧ ਤੋਂ ਵੱਧ ਸਜ਼ਾ ਦੇ ਬਰਾਬਰ 12 ਸਾਲ ਜੇਲ੍ਹ ਵਿੱਚ ਬਿਤਾਉਣੇ ਪੈਣਗੇ।

ਬੁੱਧਵਾਰ ਨੂੰ ਐਸਏਐਸ ਨਗਰ ਮੁਹਾਲੀ ਸਥਿਤ ਪੰਜਾਬ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਜਗਦੀਸ਼ ਭੋਲਾ ਨੂੰ ਛੇ ਮੁਕੱਦਮਿਆਂ ਵਿੱਚੋਂ ਤਿੰਨ ‘ਚ ਦੋਸ਼ੀ ਕਰਾਰ ਦਿੱਤਾ ਸੀ ਤੇ ਤਿੰਨ ਵਿੱਚੋਂ ਉਸ ਨੂੰ ਬਰੀ ਕਰ ਦਿੱਤਾ ਗਿਆ। ਤਿੰਨਾਂ ਮਾਮਲਿਆਂ ਵਿੱਚੋਂ ਦੋ ‘ਚ ਭੋਲਾ ਨੂੰ 12 ਤੇ 10 ਸਾਲ ਤੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਹੋਈ ਹੈ।

6000 ਕਰੋੜ ਦੇ ਨਸ਼ਾ ਤਸਕਰੀ ਰੈਕੇਟ ਦੇ ਤਿੰਨ ਮਾਮਲਿਆਂ ਵਿੱਚ ਦੋਸ਼ੀ ਐਲਾਨੇ ਗਏ ਸਾਬਕਾ ਡੀਐਸਪੀ ਤੇ ਅਰਜੁਨ ਐਵਾਰਡੀ ਖਿਡਾਰੀ ਜਗਦੀਸ਼ ਭੋਲਾ ਨੂੰ 22 ਸਾਲ ਦੀ ਸਜ਼ਾ ਹੋਈ ਹੈ। ਭੋਲਾ ਨੂੰ ਇਹ ਸਜ਼ਾ ਬਰਾਬਰ ਚੱਲਣਗੀਆਂ ਯਾਨੀ ਕਿ ਉਸ ਨੂੰ ਜੇਲ੍ਹ ਵਿੱਚ 10 ਸਾਲ ਬਿਤਾਉਣੇ ਪੈਣਗੇ।

ਬੁੱਧਵਾਰ ਨੂੰ ਐਸਏਐਸ ਨਗਰ ਮੁਹਾਲੀ ਸਥਿਤ ਪੰਜਾਬ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਜਗਦੀਸ਼ ਭੋਲਾ ਨੂੰ ਛੇ ਮੁਕੱਦਮਿਆਂ ਵਿੱਚੋਂ ਤਿੰਨ ‘ਚ ਦੋਸ਼ੀ ਕਰਾਰ ਦਿੱਤਾ ਸੀ ਅਤੇ ਤਿੰਨ ਵਿੱਚੋਂ ਉਸ ਨੂੰ ਬਰੀ ਕਰ ਦਿੱਤਾ ਗਿਆ ਸੀ। ਤਿੰਨਾਂ ਮਾਮਲਿਆਂ ਵਿੱਚੋਂ ਦੋ ‘ਚ ਭੋਲਾ ਨੂੰ 10-10 ਸਾਲ ਅਤੇ ਇੱਕ ਵਿੱਚ ਦੋ ਸਾਲ ਦੀ ਸਜ਼ਾ ਹੋਈ ਹੈ।

ਵਿਸ਼ੇਸ਼ ਸੀਬੀਆਈ ਅਦਾਲਤ ਨੇ ਨਸ਼ੇ ਵੇਚਣ ਵਿੱਚ ਦੋਸ਼ੀ ਪਾਏ ਗਏ ਸਤਿੰਦਰ ਧਾਮਾ ਨੂੰ 15 ਸਾਲ, ਰੌਕੀ 12 ਸਾਲ ਦੀਆਂ ਸਜ਼ਾਵਾਂ ਹੋਈਆਂ ਹਨ। ਡਰੱਗ ਰੈਕੇਟ ਦੇ ਹੋਰ ਚਰਚਿਤ ਦੋਸ਼ੀਆਂ ਜਗਜੀਤ ਚਹਿਲ, ਮਨਪ੍ਰੀਤ ਸਿੰਘ, ਬਸਵਾ ਸਿੰਘ ਤੇ ਗੱਬਰ ਨੂੰ 10-10 ਸਾਲ, ਅਨੂਪ ਕਾਹਲੋਂ 10 ਸਾਲ ਤੇ ਛੇ ਮਹੀਨੇ, ਸਰਬਜੀਤ ਸਾਬਾ ਨੂੰ ਦੋ ਮਾਮਲਿਆਂ ਵਿੱਚ 10-10 ਸਾਲ, ਕੁਲਦੀਪ ਸਿੰਘ ਤੇ ਠਾਕੁਰ ਨੂੰ ਇੱਕ-ਇੱਕ ਸਾਲ, ਗੁਰਜੀਤ ਗਾਬਾ 10 ਸਾਲ ਤੇ ਇੱਕ ਸਾਲ, ਦੇਵ ਬਹਿਲ ਦੋ ਸਾਲ, ਸਚਿਨ ਸਦਾਨਾ 10 ਸਾਲ ਤੇ ਇੱਕ ਸਾਲ, ਦਵਿੰਦਰ ਕਾਂਤ ਸ਼ਰਮਾ, ਕੁਲਬੀਰ ਸਿੰਘ, ਹਰਪ੍ਰੀਤ ਸਿੰਘ ਲਾਂਬਾ ਅਤੇ ਨੂੰ ਇੱਕ-ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਇਹ ਸਜ਼ਾਵਾਂ ਉਕਤ ਦੋਸ਼ੀਆਂ ਕੋਲੋਂ ਬਰਾਮਦ ਹੋਏ ਵੱਖ-ਵੱਖ ਨਸ਼ਿਆਂ ਦੇ ਆਧਾਰ ‘ਤੇ ਸੁਣਾਈਆਂ ਗਈਆਂ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago