ਪੰਜਾਬ

ਪੁਲਿਸ ਨੂੰ ਮਥੁਰਾ ਤੋਂ ਜਲੰਧਰ ਲਿਜਾਈ ਜਾ ਰਹੀ 1 ਕੁਇੰਟਲ 65 ਕਿੱਲੋ ਵਜ਼ਨ ਦੇ ਗਹਿਣਿਆਂ ਦੀ ਵੱਡੀ ਖੇਪ ਹੋਈ ਬਰਾਮਦ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਰਾਜਪੁਰਾ ਪੁਲਿਸ ਨੂੰ ਚਾਂਦੀ ਦੇ ਗਹਿਣਿਆਂ ਦੀ ਵੱਡੀ ਖੇਪ ਬਰਾਮਦ ਹੋਈ। ਚਾਂਦੀ ਦੀ ਇਹ ਖੇਪ 1 ਕੁਇੰਟਲ 65 ਕਿਲੋ ਵੱਖ-ਵੱਖ ਗਹਿਣਿਆਂ ਦੇ ਰੂਪ ਵਿੱਚ ਹੈ, ਜੋ ਮਥੁਰਾ ਤੋਂ ਜਲੰਧਰ ਲਿਜਾਈ ਜਾ ਰਹੀ ਸੀ। ਨਾਕਾਬੰਦੀ ਦੌਰਾਨ ਕਾਰ ਸਵਾਰ ਨੇ ਇਨ੍ਹਾਂ ਚਾਂਦੀ ਦੇ ਗਹਿਣਿਆਂ ਸਬੰਦੀ ਕੋਈ ਵੀ ਜਾਇਜ਼ ਦਸਤਾਵੇਜ ਪੇਸ਼ ਨਹੀਂ ਕੀਤੇ ਜਿਸ ਤੋਂ ਬਾਅਦ ਪੁਲਿਸ ਨੇ ਸਾਰੀ ਚਾਂਦੀ ਜ਼ਬਤ ਕਰ ਲਈ।

ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਹਲਕਾ ਰਾਜਪੁਰਾ ਤੇ ਘਨੌਰ ਦੇ ਨੋਡਲ ਅਫ਼ਸਰ ਐਸਪੀ ਸੁਰੱਖਿਆ ਸਤਵੀਰ ਸਿੰਘ ਅਠਵਾਲ ਦੀ ਅਗਵਾਈ ਹੇਠ ਥਾਣਾ ਸਦਰ ਰਾਜਪੁਰਾ ਦੇ ਐਸਆਈ ਸਰਦਾਰਾ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਨੈਸ਼ਨਲ ਹਾਈਵੇ ਨੰਬਰ 1 ਨੇੜੇ ਜਸ਼ਨ ਹੋਟਲ ਰਾਜਪੁਰਾ ਅਚਾਨਕ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਇੱਕ ਸਕੌਡਾ ਕਾਰ ਨੰਬਰ ਸੀਐਚ01ਏਆਰ 4482 ਵਿਚੋਂ ਇਹ ਚਾਂਦੀ ਦੀ ਖੇਪ ਬਰਾਮਦ ਹੋਈ।

ਇਹ ਵੀ ਪੜ੍ਹੋ : ਚੋਣਾਂ ਦੇ ਮਾਹੌਲ ‘ਚ ਪਟਿਆਲਾ ਪੁਲਿਸ ਨੇ ਕਾਰੋਬਾਰੀ ਦੀ ਕਾਰ ਤੋਂ 92 ਲੱਖ ਰੁਪਏ ਕੀਤੇ ਜ਼ਬਤ

ਉਨ੍ਹਾਂ ਦੱਸਿਆ ਕਿ ਕਾਰ ਵਿੱਚ ਸਵਾਰ ਜਤਿੰਦਰ ਕੁਮਾਰ ਬਾਂਸਲ ਵਾਸੀ ਮਥੁਰਾ ਉੱਤਰ ਪ੍ਰਦੇਸ ਤੇ ਉਸਦੇ ਨਾਲ ਬੈਠੀ ਮਹਿਲਾ ਨੇ ਇਸ ਚਾਂਦੀ ਨੂੰ ਕਾਰ ਦੀਆਂ ਸੀਟਾਂ ਕੱਟ ਕੇ ਵਿਸ਼ੇਸ਼ ਤੌਰ ‘ਤੇ ਬਣਾਏ ਗਏ ਖੁਫ਼ੀਆ ਖਾਨਿਆਂ ਵਿੱਚ ਲੁਕੋਇਆ ਹੋਇਆ ਸੀ। ਪਹਿਲੀ ਨਜ਼ਰ ‘ਤੇ ਵੇਖਿਆਂ ਇਹ ਮਾਮਲਾ ਤਸਕਰੀ ਦਾ ਵੀ ਲੱਗਦਾ ਹੈ ਪਰ ਇਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

ਐਸਐਸਪੀ ਸਿੱਧੂ ਨੇ ਦੱਸਿਆ ਕਿ ਇਹ ਚਾਂਦੀ ਬਰਾਮਦਗੀ ਦੇ ਮਾਮਲੇ ਨੂੰ ਟੈਕਸ ਬਚਾਉਣ ਤੇ ਤਸਕਰੀ ਦੇ ਪਹਿਲੂ ਸਮੇਤ ਲੋਕ ਸਭਾ ਚੋਣਾਂ ਦੌਰਾਨ ਇਸ ਦੀ ਸੰਭਾਵਤ ਵਰਤੋਂ ਦੇ ਰੂਪ ‘ਚ ਦੇਖਿਆ ਜਾ ਰਿਹਾ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago