Lockdown in Punjab: Lockdown ਵਿੱਚ ਢਿੱਲ ਦੇਣ ਕਾਰਨ ਪੰਜਾਬ ਵਿੱਚ ਵੱਧ ਰਿਹਾ ਹੈ Corona ਦਾ ਕਹਿਰ, 18 ਨਵੇਂ ਕੇਸ ਆਏ ਸਾਹਮਣੇ

18-new-positive-cases-in-amritsar

Lockdown in Punjab: ਪੰਜਾਬ ਸਰਕਾਰ ਵਲੋਂ ਜ਼ਿਲੇ ‘ਚ ਲਾਕਡਾਊਨ ਦੌਰਾਨ ਢਿੱਲ ਦੇਣਾ ਅੰਮ੍ਰਿਤਸਰ ਵਾਸੀਆਂ ਲਈ ਮਹਿੰਗਾ ਸਾਬਤ ਹੋ ਰਿਹਾ ਹੈ। ਬੁੱਧਵਾਰ ਕੋਰੋਨਾ ਬਲਾਸਟ ਹੁੰਦੇ ਹੀ 18 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ ‘ਚ 12 ਪਹਿਲਾਂ ਤੋਂ ਪਾਜ਼ੇਟਿਵ ਚੱਲ ਰਹੇ ਮਰੀਜ਼ਾਂ ਦੇ ਸੰਪਰਕ ਵਾਲੇ ਹਨ, ਜਦਕਿ 2 ਵੱਖ-ਵੱਖ ਆਬਾਦੀਆਂ ਤੋਂ ਆਏ ਹਨ। ਇਨ੍ਹਾਂ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ। ਇਸੇ ਤਰ੍ਹਾਂ ਨਾਲ 3 ਉਹ ਲੋਕ ਹਨ, ਜੋ ਸੋਮਵਾਰ ਨੂੰ ਫਲਾਈਟ ਦੇ ਜਰੀਏ ਵਿਦੇਸ਼ਾਂ ਤੋਂ ਆਏ ਸਨ। ਫਿਲਹਾਲ ਹੁਣ ਕੁਲ ਪਾਜ਼ੇਟਿਵ ਮਰੀਜ਼ 355 ਹੋ ਗਏ ਹਨ। ਇਨ੍ਹਾਂ ‘ਚੋਂ ਠੀਕ ਹੋ ਕੇ 301 ਘਰ ਜਾ ਚੁਕੇ ਹਨ, ਜਦਕਿ 48 ਹਸਪਤਾਲਾਂ ‘ਚ ਦਾਖਲ ਹਨ, 6 ਲੋਕਾਂ ਦੀ ਮੌਤ ਹੋ ਚੁਕੀ ਹੈ।

ਇਹ ਵੀ ਪੜ੍ਹੋ: Corona in Amritsar: ਅੰਮ੍ਰਿਤਸਰ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਇੱਕੋ ਪਰਿਵਾਰ ਦੇ 4 ਜੀਆਂ ਦੀ ਰਿਪੋਰਟ

ਦੱਸਣਯੋਗ ਹੈ ਕਿ ਸਰਕਾਰ ਇਸ ਮਹਾਮਾਰੀ ਨਾਲ ਨਜਿੱਠਣ ਲਈ ਪੂਰੀ ਅੱਡੀ-ਚੋਟੀ ਦਾ ਜ਼ੋਰ ਲਾ ਰਹੇ ਹਨ। ਪਿਛਲੇ ਦਿਨਾਂ ਸਰਕਾਰ ਵਲੋਂ ਲਾਕਡਾਊਨ ਤੋਂ ਇਲਾਵਾ ਕਰਫਿਊ ਲਾਏ ਜਾਣ ਤੱਕ ਇਸ ‘ਤੇ ਕਾਫ਼ੀ ਹੱਦ ਤੱਕ ਰੋਕ ਲੱਗ ਗਈ ਸੀ। ਇਸ ਤੋਂ ਬਾਅਦ ਜਦੋਂ ਸਰਕਾਰ ਨੇ ਇਸ ਮਰੀਜ਼ਾਂ ਨੂੰ ਲੈ ਕੇ ਨਵੀਂ ਪਾਲਿਸੀ ਲਾਗੂ ਕੀਤੀ ਗਈ ਤਾਂ ਉਸੇ ਹਿਸਾਬ ਨਾਲ ਮਰੀਜ਼ਾਂ ਨੂੰ ਘਰ ਭੇਜਿਆ ਜਾਣ ਲੱਗਾ। ਆਲਮ ਇਹ ਹੈ ਕਿ ਇਸ ਸਮੇਂ ਲੋਕਾਂ ‘ਚ 301 ਲੋਕ ਠੀਕ ਹੋ ਕੇ ਜਾ ਚੁੱਕੇ ਹਨ ਅਤੇ ਇਨ੍ਹਾਂ ‘ਚ ਮਹਾਮਾਰੀ ਦੇ ਰੀ-ਐਕਟੀਵੇਟ ਹੋਣ ਦੀ ਵੀ ਸੰਭਾਵਨਾ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ